ਹਿਮਾਚਲ ਦੇ ਕਿਨੌਰ ਜ਼ਿਲ੍ਹੇ ''ਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ''ਤੇ 3.4 ਰਹੀ ਤੀਬਰਤਾ

Saturday, Dec 17, 2022 - 03:04 AM (IST)

ਹਿਮਾਚਲ ਦੇ ਕਿਨੌਰ ਜ਼ਿਲ੍ਹੇ ''ਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ''ਤੇ 3.4 ਰਹੀ ਤੀਬਰਤਾ

ਸ਼ਿਮਲਾ (ਭਾਸ਼ਾ) : ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ’ਚ ਸ਼ੁੱਕਰਵਾਰ ਰਾਤ ਨੂੰ ਘੱਟ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 3.4 ਸੀ। ਭੂਚਾਲ ਦਾ ਕੇਂਦਰ ਕਿਨੌਰ ’ਚ ਨਾਕੋ ਨੇੜੇ ਚਾਂਗੋ 'ਚ ਜ਼ਮੀਨ ਹੇਠ 5 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਭੂਚਾਲ ਦੇ ਝਟਕੇ ਕੁਝ ਸੈਕਿੰਡ ਤੱਕ ਰਹੇ, ਜਿਸ ਕਾਰਨ ਲੋਕ ਘਰਾਂ 'ਚੋਂ ਬਾਹਰ ਆ ਗਏ। ਜਾਨ-ਮਾਲ ਦੇ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਇਹ ਵੀ ਪੜ੍ਹੋ : Nepal: ਨਵੀਂ ਸਰਕਾਰ ਦੇ ਗਠਨ ਦਾ ਖੁੱਲ੍ਹਿਆ ਰਸਤਾ, ਨੇਪਾਲੀ ਕਾਂਗਰਸ ਬਣੀ ਸਭ ਤੋਂ ਵੱਡੀ ਪਾਰਟੀ, ਮਿਲੀਆਂ 89 ਸੀਟਾਂ

ਕੁੱਲੂ ਅਤੇ ਮੰਡੀ 'ਚ ਭੂਚਾਲ

ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮੰਡੀ ਜ਼ਿਲ੍ਹਿਆਂ 'ਚ 16 ਨਵੰਬਰ ਨੂੰ ਰਾਤ 9.21 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਸੀ। ਇਸ ਦਾ ਕੇਂਦਰ ਜ਼ਮੀਨ ਤੋਂ 5 ਕਿਲੋਮੀਟਰ ਦੀ ਡੂੰਘਾਈ 'ਤੇ ਮੰਡੀ ਤੋਂ 27 ਕਿਲੋਮੀਟਰ ਉੱਤਰ-ਪੱਛਮ ਵਿੱਚ ਦੱਸਿਆ ਗਿਆ ਸੀ।

ਇਹ ਵੀ ਪੜ੍ਹੋ : ਬਿਹਾਰ: ਛਪਰਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 65 ਲੋਕਾਂ ਦੀ ਮੌਤ, ਸੁਪਰੀਮ ਕੋਰਟ ਪਹੁੰਚਿਆ ਮਾਮਲਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News