ਹਿਮਾਚਲ ਪ੍ਰਦੇਸ਼ ''ਚ ਲੱਗੇ ਭੂਚਾਲ ਦੇ ਝਟਕੇ

05/03/2019 11:05:54 AM

ਸ਼ਿਮਲਾ-ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਅੱਜ ਭਾਵ ਸ਼ੁੱਕਰਵਾਰ ਸਵੇਰੇ 4.2 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ਼ਿਮਲਾ ਮੌਸਮ ਵਿਗਿਆਨ ਕੇਂਦਰ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਤੜਕੇ 4.32 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਮੰਡੀ ਦੇ ਪੂਰਬ-ਉੱਤਰ 'ਚ 10 ਕਿਲੋਮੀਟਰ ਦੀ ਡੂੰਘਾਈ 'ਚ ਸੀ। ਉਨ੍ਹਾਂ ਦੱਸਿਆ ਕਿ ਨਜ਼ਦੀਕੀ ਇਲਾਕਿਆਂ 'ਚ ਵੀ ਭੂਚਾਲ ਮਹਿਸੂਸ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਮੰਡੀ ਸਮੇਤ ਹਿਮਾਚਲ ਪ੍ਰਦੇਸ਼ ਦੇ ਵਧੇਰੇ ਹਿੱਸੇ ਉੱਚ ਪੱਧਰੀ ਭੂਚਾਲ ਸੰਵੇਦਨਸ਼ੀਲ ਖੇਤਰ 'ਚ ਆਉਂਦੇ ਹਨ ਅਤੇ ਇਲਾਕੇ 'ਚ ਭੂਚਾਲ ਦੇ ਹਲਕੇ ਝਟਕੇ ਅਕਸਰ ਮਹਿਸੂਸ ਹੁੰਦੇ ਹਨ।

Iqbalkaur

This news is Content Editor Iqbalkaur