ਹਿਮਾਚਲ ਪ੍ਰਦੇਸ਼: ਚੰਬਾ ’ਚ ਲੱਗੇ ਭੂਚਾਲ ਦੇ ਹਲਕੇ ਝਟਕੇ

03/09/2021 6:07:23 PM

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਚ ਮੰਗਲਵਾਰ ਯਾਨੀ ਕਿ ਅੱਜ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਮੌਸਮ ਮਹਿਕਮੇ ਮੁਤਾਬਕ ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਮੌਸਮ ਮਹਿਕਮੇ ਨੇ ਇਹ ਜਾਣਕਾਰੀ ਦਿੱਤੀ। ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਮੌਸਮ ਮਹਿਕਮੇ ਨੇ ਕਿਹਾ ਕਿ ਜ਼ਿਲ੍ਹੇ ’ਚ ਦੁਪਹਿਰ 12.34 ਵਜੇ ਦੇ ਨੇੜੇ-ਤੇੜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੌਸਮ ਮਹਿਕਮੇ ਦੇ ਸ਼ਿਮਲਾ ਕੇਂਦਰ ਨੇ ਭੂਚਾਲ ਦੀ ਪੁਸ਼ਟੀ ਕੀਤੀ। 

ਇਸ ਤੋਂ ਪਹਿਲਾਂ ਸੋਮਵਾਰ ਨੂੰ ਚੰਬਾ ’ਚ 3.6 ਅਤੇ 3.5 ਦੇ ਦੋ ਮਾਧਿਅਮ ਤੀਬਰਤਾ ਵਾਲੇ ਭੂਚਾਲ ਆਏ ਸਨ। ਜ਼ਿਲ੍ਹੇ ਵਿਚ ਅਤੇ ਉਸ ਦੇ ਆਲੇ-ਦੁਆਲੇ ਸਵੇਰੇ 10.20 ਵਜੇ 10.38 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਹਿਮਾਚਲ ਪ੍ਰਦੇਸ਼ ਵਿਚ ਸਭ ਤੋਂ ਵੱਧ ਭੂਚਾਲ ਚੰਬਾ ਜ਼ਿਲ੍ਹੇ ਵਿਚ ਆਉਂਦੇ ਹਨ। ਇਸ ਤੋਂ ਬਾਅਦ ਕਿੰਨੌਰ, ਸ਼ਿਮਲਾ, ਬਿਲਾਸਪੁਰ ਅਤੇ ਮੰਡੀ ਸੰਵੇਦਨਸ਼ੀਲ ਜ਼ੋਨ ਵਿਚ ਹੈ। 

Tanu

This news is Content Editor Tanu