ਹਿਮਾਚਲ ਪ੍ਰਦੇਸ਼ ''ਚ ਲੱਗੇ ਹਲਕੇ ਭੂਚਾਲ ਦੇ ਝਟਕੇ
Saturday, Dec 01, 2018 - 10:35 AM (IST)

ਸ਼ਿਮਲਾ (ਵਾਰਤਾ)— ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ ਵਿਚ ਸ਼ਨੀਵਾਰ ਤੜਕੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਅਤੇ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3 ਮਾਪੀ ਗਈ ਹੈ। ਸ਼ਿਮਲਾ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਭੂਚਾਲ ਨਾਲ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦਾ ਕੇਂਦਰ ਕੁੱਲੂ 'ਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।