ਤੜਕਸਾਰ ਲੱਗੇ ਭੂਚਾਲ ਦੇ ਝਟਕੇ, ਘਰਾਂ ''ਚੋਂ ਬਾਹਰ ਨਿਕਲੇ ਲੋਕ

Tuesday, Jan 07, 2025 - 08:25 AM (IST)

ਤੜਕਸਾਰ ਲੱਗੇ ਭੂਚਾਲ ਦੇ ਝਟਕੇ, ਘਰਾਂ ''ਚੋਂ ਬਾਹਰ ਨਿਕਲੇ ਲੋਕ

ਵੈੱਬ ਡੈਸਕ: ਮੰਗਲਵਾਰ ਤੜਕਸਾਰ ਦਿੱਲੀ-NCR ਤੇ ਬਿਹਾਰ ਦੇ ਨਾਲ-ਨਾਲ ਹੋਰ ਕਈ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਲੋਕਾਂ ਨੇ ਸਵੇਰੇ ਸਾਢੇ 6 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਤੇ ਘਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦਾ ਕੇਂਦਰ ਨੇਪਾਲ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਨਾਰਥ ਬੰਗਾਲ, ਸਿੱਕਿਮ, ਦਿੱਲੀ ਤੇ ਬਿਹਾਰ ਦੇ ਵੀ ਕਈ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਹੋਰ ਵਧੇਗੀ ਠੰਡ! ਹੁਣ 13 ਜਨਵਰੀ ਨੂੰ ਖੁਲ੍ਹਣਗੇ ਸਕੂਲ

ਜਾਣਕਾਰੀ ਮੁਤਾਬਕ ਨੇਪਾਲ ਵਿਚ ਆਏ  7.1 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਦਿੱਲੀ-NCR ਅਤੇ ਬਿਹਾਰ ਦੇ ਕੁਝ ਹਿੱਸਿਆਂ ਸਮੇਤ ਕਈ ਉੱਤਰੀ ਭਾਰਤੀ ਖੇਤਰਾਂ ਵਿਚ ਮਹਿਸੂਸ ਕੀਤੇ ਗਏ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (USGM) ਦੇ ਅਨੁਸਾਰ, ਭੂਚਾਲ ਨੇਪਾਲ-ਤਿੱਬਤ ਸਰਹੱਦ ਨੇੜੇ ਲੋਬੂਚੇ ਤੋਂ 93 ਕਿਲੋਮੀਟਰ ਉੱਤਰ-ਪੂਰਬ ਵਿਚ ਸਵੇਰੇ 6.35 ਵਜੇ ਆਇਆ।

ਇਹ ਖ਼ਬਰ ਵੀ ਪੜ੍ਹੋ - Breaking News: ਸਸਤਾ ਹੋ ਗਿਆ LPG ਸਿਲੰਡਰ, ਨਵੇਂ ਸਾਲ 'ਤੇ ਮਿਲਿਆ ਤੋਹਫ਼ਾ

ਇਸ ਦੌਰਾਨ ਬਿਹਾਰ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਫ਼ਿਲਹਾਲ ਭੂਚਾਲ ਕਾਰਨ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ। ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News