ਜੰਮੂ-ਕਸ਼ਮੀਰ ''ਚ ਲੱਗੇ ਭੂਚਾਲ ਦੇ ਝਟਕੇ, 3 ਦਿਨਾਂ ''ਚ ਤੀਜੀ ਵਾਰ ਆਇਆ ਭੂਚਾਲ
Tuesday, Jun 16, 2020 - 10:05 AM (IST)
ਜੰਮੂ (ਭਾਸ਼ਾ)— ਜੰਮੂ-ਕਸ਼ਮੀਰ ਵਿਚ ਮੰਗਲਵਾਰ ਭਾਵ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 5.8 ਮਾਪੀ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੇਂਦਰ ਸ਼ਾਸਿਤ ਪ੍ਰਦੇਸ਼ ਖੇਤਰ ਵਿਚ 3 ਦਿਨਾਂ ਵਿਚ ਤੀਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਨਾਲ ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ।
ਅਧਿਕਾਰੀਆਂ ਮੁਤਾਬਕ ਭੂਚਾਲ ਸਵੇਰੇ 7.00 ਵਜੇ ਆਇਆ ਅਤੇ ਇਸ ਦਾ ਕੇਂਦਰ ਤਜਾਕਿਸਤਾਨ ਸੀ। ਸ਼੍ਰੀਨਗਰ, ਕਿਸ਼ਤਵਾੜ ਅਤੇ ਡੋਡਾ ਜ਼ਿਲਿਆਂ ਸਮੇਤ ਕਸ਼ਮੀਰ ਘਾਟੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਜੰਮੂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।