ਜੰਮੂ-ਕਸ਼ਮੀਰ ''ਚ ਭੂਚਾਲ ਦੇ ਲੱਗੇ ਝਟਕੇ, ਰਿਕਟਰ ਪੈਮਾਨੇ ''ਤੇ 4.1 ਰਹੀ ਤੀਬਰਤਾ

Thursday, Aug 25, 2022 - 01:53 AM (IST)

ਜੰਮੂ-ਕਸ਼ਮੀਰ ''ਚ ਭੂਚਾਲ ਦੇ ਲੱਗੇ ਝਟਕੇ, ਰਿਕਟਰ ਪੈਮਾਨੇ ''ਤੇ 4.1 ਰਹੀ ਤੀਬਰਤਾ

ਜੰਮੂ: ਜੰਮੂ-ਕਸ਼ਮੀਰ 'ਚ ਬੁੱਧਵਾਰ ਦੇਰ ਰਾਤ 4.1 ਤੀਬਰਤਾ ਦਾ ਭੂਚਾਲ ਆਇਆ ਪਰ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਜੰਮੂ ਖੇਤਰ ਦੇ ਕਟੜਾ ਖੇਤਰ ਤੋਂ 62 ਕਿਲੋਮੀਟਰ ਉੱਤਰ-ਪੂਰਬ ਵਿੱਚ 5 ਕਿਲੋਮੀਟਰ ਦੀ ਡੂੰਘਾਈ 'ਚ ਸੀ।

PunjabKesari

ਜੰਮੂ-ਕਸ਼ਮੀਰ 'ਚ ਮੰਗਲਵਾਰ ਨੂੰ ਭੂਚਾਲ ਦੇ 6 ਝਟਕੇ ਮਹਿਸੂਸ ਕੀਤੇ ਗਏ ਪਰ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਜੰਮੂ-ਕਸ਼ਮੀਰ ਦੇ ਕਟੜਾ, ਡੋਡਾ, ਊਧਮਪੁਰ ਅਤੇ ਕਿਸ਼ਤਵਾੜ ਜ਼ਿਲ੍ਹਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।


author

Mukesh

Content Editor

Related News