ਜੰਮੂ-ਕਸ਼ਮੀਰ ’ਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਘਰਾਂ ’ਚੋਂ ਬਾਹਰ ਨਿਕਲੇ ਲੋਕ

Saturday, Feb 05, 2022 - 11:16 AM (IST)

ਜੰਮੂ-ਕਸ਼ਮੀਰ ’ਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਘਰਾਂ ’ਚੋਂ ਬਾਹਰ ਨਿਕਲੇ ਲੋਕ

ਜੰਮੂ- ਜੰਮੂ-ਕਸ਼ਮੀਰ ’ਚ ਅੱਜ ਯਾਨੀ ਕਿ ਸ਼ਨੀਵਾਰ ਨੂੰ ਕਸ਼ਮੀਰ ਘਾਟੀ ਅਤੇ ਜੰਮੂ ਡਵੀਜਨ ’ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਹੋਣ ਮਗਰੋਂ ਲੋਕ ਘਰਾਂ ’ਚੋਂ ਬਾਹਰ ਆ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 5.7 ਮਾਪੀ ਗਈ ਹੈ। ਕਸ਼ਮੀਰ ਦੇ ਨਾਲ-ਨਾਲ ਨੋਇਡਾ ਅਤੇ ਹੋਰ ਖੇਤਰਾਂ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫ਼ਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦਾ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ। 

ਭਾਰਤ ਮੌਸਮ ਵਿਗਿਆਨ ਵਿਭਾਗ (ਆਈ. ਐੱਮ. ਡੀ.) ਵਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਭੂਚਾਲ ਸਵੇਰੇ 9.45 ਵਜੇ ਆਇਆ। ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ-ਤਜ਼ਾਕਿਸਤਾਨ ਸਰਹੱਦ ’ਚ ਸੀ, ਜਦਕਿ ਇਸ ਦੀ ਡੂੰਘਾਈ ਧਰਤੀ ਦੇ ਅੰਦਰ 181 ਕਿਲੋਮੀਟਰ ਸੀ। ਦੱਸ ਦੇਈਏ ਕਿ ਕਸ਼ਮੀਰ ’ਚ ਪਹਿਲਾਂ ਵੀ ਭੂਚਾਲ ਆ ਚੁੱਕੇ ਹਨ। 8 ਅਕਤੂਬਰ 2005 ਨੂੰ 7.6 ਤੀਬਰਤਾ ਦੇ ਭੂਚਾਲ ਨਾਲ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਦੋਹਾਂ ਪਾਸੇ 80,000 ਤੋਂ ਵੱਧ ਲੋਕ ਮਾਰੇ ਗਏ ਸਨ। 


author

Tanu

Content Editor

Related News