ਕਾਰਗਿਲ ਤੇ ਲੱਦਾਖ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ 5.0 ਰਹੀ ਤੀਬਰਤਾ
Saturday, Mar 18, 2023 - 12:29 AM (IST)

ਨੈਸ਼ਨਲ ਡੈਸਕ: ਸ਼ੁੱਕਰਵਾਰ ਦੇਰ ਰਾਤ ਕਾਰਗਿਲ ਅਤੇ ਲੱਦਾਖ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.0 ਮੈਗਨੀਟਿਊਡ ਦੱਸੀ ਜਾ ਰਹੀ ਹੈ। ਭਾਰਤੀ ਭੂਚਾਲ ਵਿਗਿਆਨ ਕੇਂਦਰ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਅੰਦਰੋਂ ਇੰਟਰਵਿਊ ਦਾ ਮਾਮਲਾ ਪੁੱਜਾ ਹਾਈ ਕੋਰਟ
ਭਾਰਤੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਕਾਰਗਿਲ ਤੇ ਲੱਦਾਖ ਵਿਚ ਭੂਚਾਲ ਦੇ ਝਟਕੇ ਲੱਗੇ। ਇਨ੍ਹਾਂ ਇਲਾਕਿਆਂ ਵਿਚ ਸ਼ੁੱਕਰਵਾਰ ਦੇਰ ਰਾਤ 11.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫਿਲਹਾਲ ਇਸ ਨਾਲ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ।