ਕਸ਼ਮੀਰ ਘਾਟੀ ''ਚ ਮਹਿਸੂਸ ਹੋਏ ਭੂਚਾਲ ਦੇ ਹਲਕੇ ਝਟਕੇ
Wednesday, Nov 27, 2024 - 05:23 PM (IST)
ਸ਼੍ਰੀਨਗਰ : ਕਸ਼ਮੀਰ ਘਾਟੀ 'ਚ ਬੁੱਧਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਬੁੱਧਵਾਰ ਸਵੇਰੇ 1.35 ਵਜੇ ਦੇ ਕਰੀਬ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.7 ਮਾਪੀ ਗਈ। ਇਸ ਦਾ ਕੇਂਦਰ ਸ਼੍ਰੀਨਗਰ ਜ਼ਿਲ੍ਹੇ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ 'ਤੇ 34.20 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 74.93 ਪੂਰਬੀ ਦੇਸ਼ਾਂਤਰ 'ਤੇ ਸੀ। ਸ੍ਰੀਨਗਰ ਅਤੇ ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਕੁਝ ਸਕਿੰਟਾਂ ਲਈ ਮਹਿਸੂਸ ਕੀਤੇ ਗਏ। ਫਿਲਹਾਲ ਜਾਨ-ਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸੂਬੇ 'ਚ ਨਹੀਂ ਚੱਲੇਗਾ WHATSAPP, ਸਰਕਾਰ ਨੇ ਕਰ 'ਤਾ ਬੈਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8