ਲੱਦਾਖ ''ਚ ਆਇਆ ਭੂਚਾਲ, ਘਰਾਂ ''ਚੋਂ ਬਾਹਰ ਨਿਕਲੇ ਲੋਕ

01/12/2020 1:08:02 PM

ਜੰਮੂ (ਭਾਸ਼ਾ)— ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ 'ਚ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.3 ਮਾਪੀ ਗਈ। ਮੌਸਮ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੱਧ ਤੀਬਰਤਾ ਦਾ ਭੂਚਾਲ ਕੁਝ ਸੈਕਿੰਡ ਤਕ ਮਹਿਸੂਸ ਕੀਤਾ ਗਿਆ। ਰਾਸ਼ਟਰੀ ਭੂਚਾਲ ਕੇਂਦਰ ਮੁਤਾਬਕ ਭੂਚਾਲ 10 ਵਜ ਕੇ 54 ਮਿੰਟ 'ਤੇ 10 ਕਿਲੋਮੀਟਰ ਦੀ ਡੂੰਘਾਈ 'ਚ ਆਇਆ।
ਮੌਸਮ ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) 'ਚ ਸੀ। ਭੂਚਾਲ ਤੋਂ ਘਬਰਾ ਕੇ ਲੋਕ ਆਪਣੇ ਘਰਾਂ 'ਚੋਂ ਬਾਹਰ ਨਿਕਲ ਗਏ। ਪੁਲਸ ਅਧਿਕਾਰੀ ਨੇ ਦੱਸਿਆ ਕਿ ਤੁਰੰਤ ਨੁਕਸਾਨ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।


Tanu

Content Editor

Related News