ਲੱਦਾਖ ''ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ''ਤੇ 3.2 ਰਹੀ ਤੀਬਰਤਾ
06/09/2023 1:18:47 AM

ਨੈਸ਼ਨਲ ਡੈਸਕ: ਵੀਰਵਾਰ ਰਾਤ ਨੂੰ ਲੱਦਾਖ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫ਼ਿਲਹਾਲ ਇਸ ਵਿਚ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ।
ਇਹ ਖ਼ਬਰ ਵੀ ਪੜ੍ਹੋ - 27 ਸਾਲਾਂ ਬਾਅਦ ਭਾਰਤ 'ਚ ਹੋਣ ਜਾ ਰਿਹੈ Miss World, 130 ਦੇਸ਼ਾਂ ਤੋਂ ਆਉਣਗੀਆਂ ਸੁੰਦਰੀਆਂ
ਭਾਰਤੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਮੁਤਾਬਕ 8 ਜੂਨ ਨੂੰ ਰਾਤ 10.22 ਵਜੇ ਲੱਦਾਖ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 3.2 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਧਰਤੀ ਤੋਂ 10 ਕਿੱਲੋਮੀਟਰ ਹੇਠਾਂ ਰਿਹਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।