ਮਣੀਪੁਰ ''ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ''ਤੇ 3.2 ਰਹੀ ਤੀਬਰਤਾ
Saturday, May 20, 2023 - 10:37 PM (IST)

ਨੈਸ਼ਨਲ ਡੈਸਕ: ਸ਼ਨੀਵਾਰ ਦੇਰ ਸ਼ਾਮ ਨੂੰ ਮਣੀਪੁਰ ਵਿਚ ਭੂਚਾਲ ਦਾ ਝਟਕੇ ਮਹਿਸੂਸ ਕੀਤੇ ਗਏ। ਫ਼ਿਲਹਾਲ ਇਸ ਕਾਰਨ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਘਟਨਾ ਸਾਹਮਣੇ ਨਹੀਂ ਆਈ।
ਇਹ ਖ਼ਬਰ ਵੀ ਪੜ੍ਹੋ - ਕਰਨਾਟਕ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਾਲੇ ਦਿਨ ਹੀ 5 ਗਰੰਟੀਆਂ ਨੂੰ ਮਿਲੀ ਮਨਜ਼ੂਰੀ, ਕੈਬਨਿਟ ਨੇ ਲਾਈ ਮੋਹਰ
ਕੌਮੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਸ਼ਾਮ 7.31 ਵਜੇ ਮਣੀਪੁਰ ਦੇ ਸ਼ਿਰੂਈ ਵਿਚ ਭੂਚਾਲ ਦੇ ਝਟਕੇ ਲੱਗੇ। ਭੂਚਾਲ ਦਾ ਕੇਂਦਰ ਧਰਤੀ ਦੇ 31 ਕਿੱਲੋਮੀਟਰ ਹੇਠਾਂ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।