ਭੂਚਾਲ ਦੇ ਝਟਕਿਆਂ ਨਾਲ ਕੰਬਿਆ ਮਿਜ਼ੋਰਮ, ਰਿਕਟਰ ਪੈਮਾਨੇ 'ਤੇ ਇੰਨੀ ਰਹੀ ਤੀਬਰਤਾ
Thursday, Jul 20, 2023 - 04:01 AM (IST)

ਨੈਸ਼ਨਲ ਡੈਸਕ : ਮਿਜ਼ੋਰਮ 'ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅੱਧੀ ਰਾਤ 1:08 ਵਜੇ ਨਾਗੋਪਾ ਇਲਾਕੇ 'ਚ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.6 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ : ਨਾਸਾ ਤੇ ਚੀਨ ਨੂੰ ਟੱਕਰ ਦੇਣ ਦੀ ਤਿਆਰੀ 'ਚ ਇਸਰੋ, ਬਣਾ ਰਿਹਾ ਪ੍ਰਮਾਣੂ ਰਾਕੇਟ
ਪਹਿਲਾਂ ਵੀ ਮਹਿਸੂਸ ਕੀਤੇ ਗਏ ਸਨ ਭੂਚਾਲ ਦੇ ਝਟਕੇ : ਦੱਸ ਦੇਈਏ ਕਿ ਇਸ ਸਾਲ ਅਪ੍ਰੈਲ ਮਹੀਨੇ 'ਚ ਮਿਜ਼ੋਰਮ ਦੇ ਚੰਫਾਈ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.7 ਦਰਜ ਕੀਤੀ ਗਈ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8