ਰਾਜਸਥਾਨ 'ਚ ਲੱਗੇ ਭੂਚਾਲ ਦੇ ਝਟਕੇ

Sunday, Mar 17, 2019 - 08:47 AM (IST)

ਰਾਜਸਥਾਨ 'ਚ ਲੱਗੇ ਭੂਚਾਲ ਦੇ ਝਟਕੇ

ਜੈਪੁਰ-ਰਾਜਸਥਾਨ 'ਚ ਅੱਜ ਭਾਵ ਐਤਵਾਰ ਨੂੰ ਸਵੇਰਸਾਰ ਭੂਚਾਲ ਦੇ ਤੇਜ਼ ਝਟਕੇ ਲੱਗਣ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਰਿਪੋਰਟ ਮੁਤਾਬਕ ਅੱਜ ਸਵੇਰਸਾਰ ਲਗਭਗ 5.30 ਵਜੇ ਰਾਜਸਥਾਨ ਦੇ ਸੀਕਰ, ਅਲਵਰ , ਭਰਤਪੁਰ ਅਤੇ ਨੇੜਲੇ ਕਈ ਇਲਾਕਿਆਂ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 5 ਦੱਸੀ ਜਾ ਰਹੀ ਹੈ, ਜਿਸ ਦਾ ਕੇਂਦਰ ਪਾਕਿਸਤਾਨ 'ਚ ਸਿਬੀ ਤੋਂ 46 ਕਿਲੋਮੀਟਰ ਦੂਰ ਸੀ। ਭੂਚਾਲ ਦੇ ਝਟਕੇ ਲੱਗਣ 'ਤੇ ਲੋਕ ਘਰਾਂ ਤੋਂ ਬਾਹਰ ਆ ਗਏ ਸਨ ਪਰ ਕਿਸੇ ਜਾਨੀ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਇਸ ਤੋਂ ਇਲਾਵਾ ਭੂਚਾਲ ਦਾ ਅਸਰ ਭਾਰਤ ਅਤੇ ਪਾਕਿਸਤਾਨ ਤੋਂ ਇਲਾਵਾ ਈਰਾਨ ਅਤੇ ਅਫਗਾਨਿਸਤਾਨ ਤੱਕ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ 20 ਫਰਵਰੀ ਨੂੰ ਦਿੱਲੀ ਅਤੇ ਮਹਾਰਾਸ਼ਟਰ 'ਚ ਵੀ ਭੂਚਾਲ ਦੇ ਝਟਕੇ ਲੱਗੇ ਸਨ।


author

Iqbalkaur

Content Editor

Related News