Earthquake : ਭੂਚਾਲ ਨਾਲ ਹਿੱਲੀ ਧਰਤੀ, ਡਰ ਕੇ ਘਰਾਂ ਤੋਂ ਬਾਹਰ ਭੱਜ ਲੋਕ
Sunday, Sep 14, 2025 - 05:14 PM (IST)

ਨੈਸ਼ਨਲ ਡੈਸਕ : ਲੱਦਾਖ ਦੇ ਲੇਹ ਇਲਾਕੇ ਵਿੱਚ ਭੂਚਾਲ ਦੇ ਝਟਕਿਆਂ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਐਤਵਾਰ ਨੂੰ ਲੱਦਾਖ ਦੇ ਲੇਹ ਇਲਾਕੇ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਅਨੁਸਾਰ, ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.7 ਮਾਪੀ ਗਈ। ਇਹ ਝਟਕਾ ਸਵੇਰੇ 8:24 ਵਜੇ ਆਇਆ ਅਤੇ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਦੱਸੀ ਜਾ ਰਹੀ ਹੈ। ਖੁਸ਼ਕਿਸਮਤੀ ਨਾਲ, ਇਸ ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਸਥਾਨਕ ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮ ਸਥਿਤੀ ਦੀ ਨਿਗਰਾਨੀ ਕਰ ਰਹੀ ਹੈ ਅਤੇ ਇਸ ਸਮੇਂ ਸਭ ਕੁਝ ਆਮ ਦੱਸਿਆ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8