ਗੁਜਰਾਤ ਦੇ ਕੱਛ ''ਚ ਭੂਚਾਲ ਦੇ ਜ਼ਬਰਦਸਤ ਝਟਕੇ, ਡਰ ਮਾਰੇ ਘਰਾਂ ਤੋਂ ਬਾਹਰ ਨਿਕਲੇ ਲੋਕ
Monday, Nov 18, 2024 - 10:26 PM (IST)
ਨੈਸ਼ਨਲ ਡੈਸਕ : ਗੁਜਰਾਤ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਸੋਮਵਾਰ ਰਾਤ ਨੂੰ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4 ਮਾਪੀ ਗਈ। ਰਾਤ 8.18 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਰਾਪੜ ਸਮੇਤ ਕੱਛ ਦੇ ਕਈ ਹਿੱਸਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹੁਣ ਤੱਕ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਕੱਛ ਖੇਤਰ 'ਚ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਭੂਚਾਲ ਦਾ ਕੇਂਦਰ ਰਾਪੜ ਤੋਂ 26 ਕਿਲੋਮੀਟਰ ਦੂਰ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਰਾਤ ਗੁਜਰਾਤ ਦੇ ਮੇਹਸਾਣਾ ਜ਼ਿਲ੍ਹੇ ਵਿੱਚ 4.2 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ ਸੀ।