ਜੰਮੂ-ਕਸ਼ਮੀਰ ''ਚ ਲੱਗੇ ਭੂਚਾਲ ਦੇ ਝਟਕੇ, ਘਰਾਂ ''ਚੋਂ ਬਾਹਰ ਆਏ ਲੋਕ
Wednesday, Nov 13, 2024 - 12:21 PM (IST)

ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਬੁੱਧਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਵਿਚ ਸੀ ਅਤੇ ਇਹ ਸਵੇਰੇ 10.43 ਵਜੇ ਦੇ ਕਰੀਬ ਮਹਿਸੂਸ ਕੀਤਾ ਗਿਆ। ਕਸ਼ਮੀਰ ਘਾਟੀ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਫੈਲ ਗਈ ਅਤੇ ਉਹ ਘਰਾਂ ਤੋਂ ਬਾਹਰ ਆ ਗਏ।