ਜੰਮੂ-ਕਸ਼ਮੀਰ 'ਚ ਲੱਗੇ ਭੂਚਾਲ ਦੇ ਝਟਕੇ

Tuesday, Jan 16, 2024 - 10:06 AM (IST)

ਜੰਮੂ-ਕਸ਼ਮੀਰ 'ਚ ਲੱਗੇ ਭੂਚਾਲ ਦੇ ਝਟਕੇ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਸ ਦੀ ਜਾਣਕਾਰੀ ਦਿੱਤੀ। ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਸਵੇਰੇ 8 ਵਜ ਕੇ 53 ਮਿੰਟ 'ਤੇ ਕਿਸ਼ਤਵਾੜ 'ਚ ਰਿਕਟਰ ਪੈਮਾਨੇ 'ਤੇ 3.6 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਫ਼ਿਲਹਾਲ ਕੋਈ ਸੂਚਨਾ ਨਹੀਂ ਮਿਲੀ ਹੈ। 

ਇਹ ਵੀ ਪੜ੍ਹੋ- ਸੀਤ ਲਹਿਰ ਦਾ ਕਹਿਰ ਜਾਰੀ; ਸੰਘਣੀ ਧੁੰਦ ਕਾਰਨ ਉਡਾਣਾਂ 'ਚ ਦੇਰੀ, ਯਾਤਰੀ ਪਰੇਸ਼ਾਨ

ਕਿਉਂ ਆਉਂਦਾ ਹੈ ਭੂਚਾਲ?

ਧਰਤੀ ਦੇ ਅੰਦਰ 7 ਪਲੇਟਾਂ ਹਨ, ਜੋ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ। ਉਹ ਖੇਤਰ ਜਿੱਥੇ ਇਹ ਪਲੇਟਾਂ ਟਕਰਾਉਂਦੀਆਂ ਹਨ, ਉਹ ਜ਼ੋਨ ਫਾਲਟ ਲਾਈਨ ਕਹਾਉਂਦਾ ਹੈ। ਵਾਰ-ਵਾਰ ਟਕਰਾਉਣ ਕਾਰਨ ਪਲੇਟਾਂ ਦੇ ਕੋਨੇ ਝੁਕ ਜਾਂਦੇ ਹਨ। ਜਦੋਂ ਬਹੁਤ ਜ਼ਿਆਦਾ ਦਬਾਅ ਬਣ ਜਾਂਦਾ ਹੈ, ਤਾਂ ਪਲੇਟਾਂ ਟੁੱਟਣੀਆਂ ਸ਼ੁਰੂ ਹੋ ਜਾਂਦੀਆਂ ਹਨ। ਹੇਠਲੀ ਊਰਜਾ ਇਕ ਬਾਹਰ ਆਉਣ ਦਾ ਰਸਤਾ ਲੱਭਦੀ ਹੈ ਅਤੇ ਗੜਬੜੀ ਤੋਂ ਬਾਅਦ ਭੂਚਾਲ ਆਉਂਦਾ ਹੈ।

ਇਹ ਵੀ ਪੜ੍ਹੋ- ਸ਼ਰਧਾਲੂਆਂ ਲਈ ਖੁਸ਼ਖ਼ਬਰੀ; ਮਾਂ ਵੈਸ਼ਣੋ ਦੇਵੀ ਦੀ ਪੁਰਾਤਨ ਗੁਫਾ ਦੇ ਖੁੱਲ੍ਹੇ ਕਿਵਾੜ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News