ਮਣੀਪੁਰ ''ਚ 4.0 ਦੀ ਤੀਬਰਤਾ ਨਾਲ ਆਇਆ ਭੂਚਾਲ

Thursday, Sep 21, 2017 - 11:29 PM (IST)

ਮਣੀਪੁਰ ''ਚ 4.0 ਦੀ ਤੀਬਰਤਾ ਨਾਲ ਆਇਆ ਭੂਚਾਲ

ਮਣੀਪੁਰ— ਵੀਰਵਾਰ ਨੂੰ ਮਣੀਪੁਰ ਦੇ ਉਖਰੂਲ ਖੇਤਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਉਖਰੂਲ'ਚ ਭੂਚਾਲ ਵੀਰਾਵਰ ਰਾਤ ਕਰੀਬ 10 ਵਜੇ ਆਇਆ। ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.0 ਮਾਪੀ ਗਈ ਹੈ। ਮੌਜੂਦਾ ਜਾਣਕਾਰੀ ਮੁਤਾਬਕ ਭੂਚਾਲ ਨਾਲ ਹਾਲੇ ਤਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।
ਜ਼ਿਕਰਯੋਗ ਹੈ ਕਿ ਐਤਵਾਰ ਸ਼ਾਮ ਅੰਡੇਮਾਨ-ਨਿਕੋਬਾਰ ਦੀਪ ਸਮੂਹ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ। ਜਿਸ 'ਚ ਕਿਸ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਸੀ।


Related News