ਭਾਰਤ-ਮਿਆਂਮਾਰ ਦੇ ਸਰਹੱਦੀ ਇਲਾਕੇ ''ਚ ਲੱਗੇ ਭੂਚਾਲ ਦੇ ਝਟਕੇ
Saturday, Jul 18, 2020 - 12:42 AM (IST)

ਨਵੀਂ ਦਿੱਲੀ - ਭਾਰਤ ਅਤੇ ਮਿਆਂਮਾਰ ਦੀ ਸਰਹੱਦ 'ਤੇ ਸ਼ੁੱਕਰਵਾਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 5.3 ਮਾਪੀ ਗਈ ਹੈ। ਮੌਸਮ ਵਿਭਾਗ ਮੁਤਾਬਕ, ਭੂਚਾਲ ਰਾਤ ਕਰੀਬ 10 ਵਜੇ ਆਇਆ।
ਇਸ ਤੋਂ ਦੋ ਹਫਤੇ ਪਹਿਲਾਂ ਦਿੱਲੀ-ਐੱਨ.ਸੀ.ਆਰ. 'ਚ ਸ਼ਾਮ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 4.7 ਮਾਪੀ ਗਈ। ਰਿਪੋਰਟਸ ਮੁਤਾਬਕ, ਭੂਚਾਲ ਦਾ ਕੇਂਦਰ ਹਰਿਆਣਾ 'ਚ ਗੁਰੂਗ੍ਰਾਮ ਦੇ ਰੇਵਾਣੀ ਕੋਲ ਸੀ। ਰਾਜਸਥਾਨ ਅਤੇ ਯੂ.ਪੀ. 'ਚ ਵੀ ਝਟਕੇ ਮਹਿਸੂਸ ਕੀਤੇ ਗਏ ਸਨ।