ਮੇਘਾਲਿਆ ਤੇ ਬੰਗਲਾਦੇਸ਼ ’ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 5.4 ਰਹੀ ਤੀਬਰਤਾ, ਘਰੋਂ ਬਾਹਰ ਨਿਕਲੇ ਲੋਕ

08/14/2023 11:09:16 PM

ਸ਼ਿਲਾਂਗ : ਮੇਘਾਲਿਆ ਅਤੇ ਬੰਗਲਾਦੇਸ਼ ਦੇ ਉੱਤਰੀ ਖੇਤਰ ਵਿਚ ਸੋਮਵਾਰ ਸ਼ਾਮ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ 5.4 ਸੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਜਾਨ-ਮਾਲ ਜਾਂ ਸੰਪਤੀ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਘਰਾਂ ’ਚੋਂ ਬਾਹਰ ਆ ਗਏ।

ਇਹ ਖ਼ਬਰ ਵੀ ਪੜ੍ਹੋ : ਨੀਟ ਦੀ ਪ੍ਰੀਖਿਆ ’ਚ ਫੇਲ ਹੋਣ ’ਤੇ ਪਹਿਲਾਂ ਪੁੱਤ ਤੇ ਮਗਰੋਂ ਪਿਤਾ ਨੇ ਵੀ ਕੀਤੀ ਖੁਦਕੁਸ਼ੀ

ਚੇਰਾਪੁੰਜੀ ਤੋਂ 49 ਕਿਲੋਮੀਟਰ ਦੱਖਣ-ਪੂਰਬ ’ਚ ਸੀ ਭੂਚਾਲ ਦਾ ਕੇਂਦਰ

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐੱਨ.ਸੀ.ਐੱਸ.) ਨੇ ਕਿਹਾ ਕਿ ਭੂਚਾਲ ਰਾਤ 8.19 ਵਜੇ ਆਇਆ ਅਤੇ ਇਸ ਦਾ ਸਥਾਨ ਮੇਘਾਲਿਆ ਦੇ ਚਿਰਾਪੁੰਜੀ ਤੋਂ 49 ਕਿਲੋਮੀਟਰ ਦੱਖਣ-ਪੂਰਬ ਵਿਚ ਸੀ। ਐੱਨ.ਸੀ.ਐੱਸ. ਨੇ ਦੱਸਿਆ ਕਿ ਭੂਚਾਲ ਦੀ ਡੂੰਘਾਈ 16 ਕਿਲੋਮੀਟਰ ਸੀ। ਖੇਤਰੀ ਭੂਚਾਲ ਵਿਗਿਆਨ ਕੇਂਦਰ ਦੇ ਇਕ ਅਧਿਕਾਰੀ ਨੇ ਕਿਹਾ, ‘‘ਭੂਚਾਲ ਦਾ ਕੇਂਦਰ ਬੰਗਲਾਦੇਸ਼ ਵਿਚ ਸੀ, ਜੋ ਮੇਘਾਲਿਆ ਦੇ ਪੱਛਮੀ ਜਯੰਤੀਆ ਹਿੱਲਜ਼ ਜ਼ਿਲ੍ਹੇ ਦੇ ਡੌਕੀ ਖੇਤਰ ਦੇ ਨੇੜੇ ਸੀ।’’

ਇਹ ਖ਼ਬਰ ਵੀ ਪੜ੍ਹੋ : ਰਾਜਪੁਰਾ ’ਚ ਵੱਡੀ ਵਾਰਦਾਤ, ਮੈਡੀਕਲ ਸ਼ਾਪ ਦੇ ਮਾਲਕ ਨੂੰ ਤੇਜ਼ਧਾਰ ਹਥਿਆਰਾਂ ਨਾਲ ਉਤਾਰਿਆ ਮੌਤ ਦੇ ਘਾਟ

ਅਸਾਮ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਆਸਾਮ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਤੋਂ ਇਲਾਵਾ ਮੇਘਾਲਿਆ ਦੇ ਸਾਰੇ ਜ਼ਿਲ੍ਹਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਆਫ਼ਤ ਪ੍ਰਬੰਧਨ ਅਥਾਰਟੀ ਦੇ ਇਕ ਅਧਿਕਾਰੀ ਨੇ ਕਿਹਾ, ''ਸਾਨੂੰ ਜਾਨ-ਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ।'' ਉੱਤਰ-ਪੂਰਬੀ ਰਾਜ ਉੱਚ ਭੂਚਾਲ ਵਾਲੇ ਖੇਤਰ 'ਚ ਆਉਂਦੇ ਹਨ ਅਤੇ ਇੱਥੇ ਅਕਸਰ ਭੂਚਾਲ ਆਉਂਦੇ ਰਹਿੰਦੇ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Manoj

This news is Content Editor Manoj