ਜੰਮੂ-ਕਸ਼ਮੀਰ ''ਚ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

06/09/2017 9:52:02 AM

ਸ਼੍ਰੀਨਗਰ—ਜੰਮੂ-ਕਸ਼ਮੀਰ 'ਚ ਅੱਜ ਸਵੇਰੇ 3:49 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 3.2 ਮਾਪੀ ਗਈ ਹੈ। ਝਟਕੇ ਹਲਕੇ ਹੋਣ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਦਿੱਲੀ ਅਤੇ ਉਸ ਦੇ ਨੇੜੇ-ਤੇੜੇ ਦਾ ਉੱਤਰੀ ਭਾਰਤੀ ਵੀ ਭੂਚਾਲ ਦੀ ਲਪੇਟ 'ਚ ਆਇਆ ਸੀ।
ਜਾਣਕਾਰੀ ਮੁਤਾਬਕ ਅੱਜ ਹੀ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਸਥਿਤ ਕੈਂਪ 'ਤੇ ਸਵੇਰੇ 3 ਵਜੇ ਸਪੈਸ਼ਲ ਆਪਰੇਸ਼ਨ ਗਰੁੱਪ 'ਤੇ ਹਮਲਾ ਵੀ ਕੀਤਾ ਗਿਆ। ਹਾਲਾਂਕਿ ਇਸ ਅੱਤਵਾਦੀ ਹਮਲੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ।


Related News