ਜੰਮੂ-ਕਸ਼ਮੀਰ ਅਤੇ ਹਰਿਆਣਾ 'ਚ ਲੱਗੇ ਭੂਚਾਲ ਦੇ ਝਟਕੇ

Wednesday, Sep 12, 2018 - 08:33 AM (IST)

ਜੰਮੂ-ਕਸ਼ਮੀਰ ਅਤੇ ਹਰਿਆਣਾ 'ਚ ਲੱਗੇ ਭੂਚਾਲ ਦੇ ਝਟਕੇ

ਹਰਿਆਣਾ/ਜੰਮੂ— ਜੰਮੂ-ਕਸ਼ਮੀਰ ਅਤੇ ਹਰਿਆਣਾ 'ਚ ਬੁੱਧਵਾਰ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜੰਮੂ ਕਸ਼ਮੀਰ 'ਚ ਸਵੇਰ 05:15 ਵਜੇ ਭੂਚਾਲ ਦੇ ਹਲਕੇ ਝਟਕੇ ਲੱਗੇ, ਜਿਸ ਦੀ ਤੀਬਰਤਾ 4.6 ਸੀ। ਉਧਰ ਹਰਿਆਣਾ 'ਚ ਭੂਚਾਲ ਦਾ ਕੇਂਦਰ ਝੱਜਰ ਦੱਸਿਆ ਜਾ ਰਿਹਾ ਹੈ। ਇੱਥੇ ਵੀ ਸਵੇਰ 05:43 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਐਕਟਰ ਸਕੇਲ 'ਤੇ 3.1 ਮਾਪੀ ਗਈ। ਭੂਚਾਲ ਦੇ ਝਟਕਿਆਂ ਨਾਲ ਲੋਕ ਸਹਿਮ ਕੇ ਘਰੋਂ ਬਾਹਰ ਨਿਕਲ ਆਏ। ਹਾਲਾਂਕਿ, ਹੁਣ ਤਕ ਕਿਸੇ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਜਧਾਨੀ ਦਿੱਲੀ 'ਚ ਵੀ ਲਗਾਤਾਰ ਦੋ ਦਿਨ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਦਾ ਸੈਂਟਰ ਵੀ ਮੇਰਠ ਅਤੇ ਹਰਿਆਣਾ ਸਰਹੱਦ ਦੇ ਨੇੜੇ-ਤੇੜੇ ਸੀ। ਦਿੱਲੀ-ਐੱਨ. ਸੀ. ਆਰ. 'ਚ ਬੀਤੇ ਐਤਵਾਰ ਅਤੇ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦਾ ਕੇਂਦਰ ਜ਼ਮੀਨ ਦੇ 10 ਕਿਲੋਮੀਟਰ ਹੇਠਾਂ ਹਰਿਆਣਾ ਦੇ ਝੱਜਰ ਜ਼ਿਲੇ 'ਚ ਸੀ। ਬੀਤੇ ਸੋਮਵਾਰ ਉੱਤਰ ਪ੍ਰਦੇਸ਼ ਦੇ ਮੇਰਠ 'ਚ ਭੂਚਾਲ ਆਇਆ ਸੀ, ਜਿਸ ਦੀ ਵਜ੍ਹਾ ਨਾਲ ਦਿੱਲੀ 'ਚ ਝਟਕੇ ਲੱਗੇ ਸਨ।


Related News