ਹਰਿਆਣਾ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ’ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ’ਤੇ 3.2 ਰਹੀ ਤੀਬਰਤਾ

Saturday, Feb 04, 2023 - 01:51 AM (IST)

ਹਰਿਆਣਾ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ’ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ’ਤੇ 3.2 ਰਹੀ ਤੀਬਰਤਾ

ਨਵੀਂ ਦਿੱਲੀ : ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਸ਼ੁੱਕਰਵਾਰ ਰਾਤ ਨੂੰ 3.2 ਤੀਬਰਤਾ ਦਾ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐੱਨ.ਸੀ.ਐੱਸ.) ਨੇ ਕਿਹਾ ਕਿ ਰਾਤ 9.31 ਵਜੇ ਆਏ ਭੂਚਾਲ ਦਾ ਕੇਂਦਰ ਪੱਛਮੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ’ਚ ਸਥਿਤ ਸੀ।

ਇਹ ਖ਼ਬਰ ਵੀ ਪੜ੍ਹੋ : Big Breaking : ਅਮੂਲ ਤੋਂ ਬਾਅਦ ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ

ਐੱਨ. ਸੀ. ਐੱਸ. ਨੇ ਕਿਹਾ, ‘‘ਸ਼ੁੱਕਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਰਾਤ 9.31 ਵਜੇ 3.2 ਤੀਬਰਤਾ ਦਾ ਭੂਚਾਲ ਆਇਆ, ਜਿਸ ਦਾ ਕੇਂਦਰ ਉੱਤਰ ਪ੍ਰਦੇਸ਼ ਦੇ ਸ਼ਾਮਲੀ ’ਚ 29.41 ਅਕਸ਼ਾਂਸ਼ ਅਤੇ 77.26 ਦੇਸ਼ਾਂਤਰ ’ਤੇ 5 ਕਿਲੋਮੀਟਰ ਦੀ ਡੂੰਘਾਈ ’ਚ ਸੀ।’’

ਇਹ ਖ਼ਬਰ ਵੀ ਪੜ੍ਹੋ : ਸੰਸਦ ਮੈਂਬਰ ਸ਼ਤਰੂਘਨ ਸਿਨ੍ਹਾ ਨੇ ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ, ਚੁੱਕੇ ਵੱਡੇ ਸਵਾਲ


author

Manoj

Content Editor

Related News