ਅਸਾਮ ਦੇ ਦੀਮਾ ਹਸਾਓ ''ਚ ਲੱਗੇ ਭੂਚਾਲ ਦੇ ਝਟਕੇ, ਜਾਨੀ-ਮਾਲੀ ਨੁਕਸਾਨ ਤੋਂ ਹੋਇਆ ਬਚਾਅ

Sunday, Nov 24, 2024 - 02:24 AM (IST)

ਦੀਮਾ ਹਸਾਓ (ਅਸਾਮ) (ਏ. ਐੱਨ. ਆਈ.) : ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੁਆਰਾ ਰਿਪੋਰਟ ਕੀਤੇ ਅਨੁਸਾਰ ਸ਼ਨੀਵਾਰ ਨੂੰ ਅਸਾਮ ਦੇ ਦੀਮਾ ਹਸਾਓ ਵਿਚ 3.8 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਮੁਤਾਬਕ ਭੂਚਾਲ ਸ਼ਨੀਵਾਰ ਰਾਤ ਲਗਭਗ 11 ਵਜੇ ਦਰਜ ਕੀਤਾ ਗਿਆ ਸੀ ਅਤੇ ਇਹ 10 ਕਿਲੋਮੀਟਰ ਦੀ ਡੂੰਘਾਈ 'ਤੇ ਦੀਮਾ ਹਸਾਓ ਖੇਤਰ ਦੇ ਦੁਆਲੇ ਕੇਂਦਰਿਤ ਸੀ। ਭੂਚਾਲ ਕਾਰਨ ਇਲਾਕੇ 'ਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਪ੍ਰਾਪਤ ਨਹੀਂ  ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Sandeep Kumar

Content Editor

Related News