ਗੁਜਰਾਤ ''ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Wednesday, Apr 22, 2026 - 08:42 PM (IST)

ਗੁਜਰਾਤ ''ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਆਣੰਦ (ਗੁਜਰਾਤ) : ਗੁਜਰਾਤ ਦੇ ਆਣੰਦ ਜ਼ਿਲ੍ਹੇ ਵਿੱਚ ਬੁੱਧਵਾਰ ਸ਼ਾਮ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਖੋਜ ਸੰਸਥਾ (ISR) ਦੇ ਅਨੁਸਾਰ, ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 3.4 ਮਾਪੀ ਗਈ ਹੈ। ਰਾਹਤ ਦੀ ਗੱਲ ਇਹ ਰਹੀ ਕਿ ਹੁਣ ਤੱਕ ਇਸ ਕਾਰਨ ਕਿਸੇ ਦੇ ਹਤਾਹਤ ਹੋਣ ਜਾਂ ਕਿਸੇ ਤਰ੍ਹਾਂ ਦੀ ਜਾਇਦਾਦ ਦੇ ਨੁਕਸਾਨ ਦੀ ਕੋਈ ਖ਼ਬਰ ਪ੍ਰਾਪਤ ਨਹੀਂ ਹੋਈ ਹੈ।

ਗਾਂਧੀਨਗਰ ਸਥਿਤ ਸੰਸਥਾ ਅਨੁਸਾਰ, ਭੂਚਾਲ ਦੇ ਇਹ ਝਟਕੇ ਸ਼ਾਮ 4:35 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਆਣੰਦ ਤੋਂ ਲਗਭਗ 36 ਕਿਲੋਮੀਟਰ ਉੱਤਰ-ਉੱਤਰ ਪੂਰਬ ਵਿੱਚ ਸਥਿਤ ਸੀ। 

ਮਾਮਲਾਤਦਾਰ (ਆਫ਼ਤ) ਜੈਕਿਸ਼ਨ ਸਾਧੂ ਨੇ ਜਾਣਕਾਰੀ ਦਿੱਤੀ ਕਿ ਭੂਚਾਲ ਦੇ ਤੁਰੰਤ ਬਾਅਦ ਸਾਰੇ ਤਾਲੁਕਾ ਵਿਕਾਸ ਅਧਿਕਾਰੀਆਂ, ਮਾਮਲਾਤਦਾਰਾਂ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਹੋਏ ਨੁਕਸਾਨ ਦੀ ਜਾਣਕਾਰੀ ਤੁਰੰਤ ਸਾਂਝੀ ਕਰਨ। ਫਿਲਹਾਲ ਸਥਿਤੀ ਕੰਟਰੋਲ ਵਿੱਚ ਹੈ ਅਤੇ ਕਿਤੇ ਵੀ ਕੋਈ ਵੱਡਾ ਨੁਕਸਾਨ ਨਹੀਂ ਹੋਇਆ।


author

Inder Prajapati

Content Editor

Related News