ਹਿਮਾਚਲ ਪ੍ਰਦੇਸ਼: ਮੰਡੀ ਜ਼ਿਲ੍ਹੇ ''ਚ ਲੱਗੇ ਭੂਚਾਲ ਦੇ ਝਟਕੇ

Saturday, Dec 31, 2022 - 11:20 AM (IST)

ਹਿਮਾਚਲ ਪ੍ਰਦੇਸ਼: ਮੰਡੀ ਜ਼ਿਲ੍ਹੇ ''ਚ ਲੱਗੇ ਭੂਚਾਲ ਦੇ ਝਟਕੇ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿਚ ਸ਼ਨੀਵਾਰ ਯਾਨੀ ਕਿ ਅੱਜ ਤੜਕੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਸ਼ਿਮਲਾ ਮੌਸਮ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦੇ ਝਟਕੇ ਅੱਜ ਸਵੇਰੇ 5 ਵਜ ਕੇ 51 ਮਿੰਟ 'ਤੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 2.8 ਮਾਪੀ ਗਈ। 

ਭੂਚਾਲ ਦਾ ਕੇਂਦਰ ਸੁੰਦਰਨਗਰ ਕਸਬੇ ਦੇ ਨਲੂ ਪਿੰਡ ਦੇ ਨੇੜੇ 31.46 ਉੱਤਰੀ ਅਕਸ਼ਾਂਸ਼ ਅਤੇ 76.98 ਪੂਰਬੀ ਦੇਸ਼ਾਂਤਰ 'ਤੇ ਅਤੇ ਜ਼ਮੀਨ ਦੀ ਸਤ੍ਹਾ ਤੋਂ 5 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ। ਹੁਣ ਤੱਕ ਪ੍ਰਾਪਤ ਰਿਪੋਰਟਾਂ ਅਨੁਸਾਰ ਭੂਚਾਲ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।


author

Tanu

Content Editor

Related News