ਜੰਮੂ-ਕਸ਼ਮੀਰ ''ਚ ਰਾਤ ਨੂੰ ਹਿੱਲੀ ਧਰਤੀ, ਬਾਰਾਮੂਲਾ ''ਚ ਲੋਕਾਂ ਨੂੰ ਮਹਿਸੂਸ ਹੋਏ ਭੂਚਾਲ ਦੇ ਝਟਕੇ
Friday, Dec 27, 2024 - 11:09 PM (IST)
ਸ੍ਰੀਨਗਰ (ਭਾਸ਼ਾ) : ਜੰਮੂ-ਕਸ਼ਮੀਰ ਵਿਚ ਸ਼ੁੱਕਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ।
ਉਨ੍ਹਾਂ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਰਾਤ 9.06 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ। ਉਨ੍ਹਾਂ ਕਿਹਾ ਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਲੱਦਾਖ 'ਚ 18 ਦਸੰਬਰ ਨੂੰ ਆਇਆ ਸੀ ਭੂਚਾਲ
ਇਸ ਤੋਂ ਪਹਿਲਾਂ 18 ਦਸੰਬਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। 18 ਦਸੰਬਰ ਨੂੰ ਸ਼ਾਮ 4:23 ਵਜੇ ਲੱਦਾਖ ਅਤੇ ਲੇਹ 'ਚ ਜ਼ਮੀਨ ਹਿੱਲਦੀ ਨਜ਼ਰ ਆਈ। ਉਸ ਸਮੇਂ ਇਹ ਤੀਬਰਤਾ ਰਿਕਟਰ ਪੈਮਾਨੇ 'ਤੇ 3.2 ਮਾਪੀ ਗਈ ਸੀ। ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8