ਗੁਜਰਾਤ ਦੇ ਕੱਛ ''ਚ ਲੱਗੇ ਭੂਚਾਲ ਦੇ ਝਟਕੇ, 3.8 ਮਾਪੀ ਗਈ ਤੀਬਰਤਾ
Sunday, Jan 05, 2025 - 07:42 AM (IST)
ਗਾਂਧੀਨਗਰ (ਭਾਸ਼ਾ) : ਸ਼ਨੀਵਾਰ ਨੂੰ ਗੁਜਰਾਤ ਦੇ ਕੱਛ ’ਚ 3.8 ਤੀਬਰਤਾ ਦਾ ਭੂਚਾਲ ਆਇਆ। ਇਸ ਦਾ ਕੇਂਦਰ ਭੁੱਚ ਤੋਂ 23 ਕਿਲੋਮੀਟਰ ਉੱਤਰ-ਪੂਰਬ ਵੱਲ ਸੀ। ਹਾਲਾਂਕਿ, ਇਸ ਭੂਚਾਲ ਕਾਰਨ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਦੱਸਣਯੋਗ ਹੈ ਕਿ ਭੂਚਾਲ ਸਬੰਧੀ ਜਾਣਕਾਰੀ ਦੇਣ ਵਾਲੇ ਵਿਭਾਗ ਨੇ ਕੱਛ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਭੂਚਾਲ ਕਾਰਨ ਕੱਛ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਦਹਿਸ਼ਤ ਵਾਲੀ ਸਥਿਤੀ ਬਣ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8