ਕੇਰਲ ਦੇ ਮੱਲਪੁਰਮ ''ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Saturday, Dec 12, 2020 - 02:26 AM (IST)
ਨਵੀਂ ਦਿੱਲੀ - ਕੇਰਲ ਦੇ ਮਲੱਪੁਰਮ ਵਿੱਚ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸ਼ੁੱਕਰਵਾਰ ਰਾਤ ਅੱਠ ਵਜੇ ਸ਼ਹਿਰ ਵਿੱਚ ਭੂਕੰਰ ਦੇ ਝਟਕੇ ਆਏ। ਨੈਸ਼ਨਲ ਸੈਂਟਰ ਫਾਰ ਸੀਸਮੋਲਾਜੀ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 2.5 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ ਹੇਠਾਂ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਭੂਚਾਲ ਨਾਲ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ।
'ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼’
ਇਸ ਤੋਂ ਪਹਿਲਾਂ ਅੰਡੇਮਾਨ ਅਤੇ ਨਿਕੋਬਾਰ ਟਾਪੂ 'ਤੇ ਸੋਮਵਾਰ ਸ਼ਾਮ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਸੀ। ਭੂਚਾਲ ਦਾ ਕੇਂਦਰ ਅੰਡਮਾਨ ਅਤੇ ਨਿਕੋਬਾਰ ਦੇ ਦਿਗਲੀਪੁਰ ਟਾਉਨ ਦੇ ਦੱਖਣ-ਦੱਖਣ ਪੱਛਮ ਵਿੱਚ 55 ਕਿ.ਮੀ. 'ਤੇ ਸੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।