ਦਿੱਲੀ 'ਚ 4.2 ਦੀ ਤੀਬਰਤਾ ਨਾਲ ਲੱਗੇ ਭੂਚਾਲ ਦੇ ਝਟਕੇ
Friday, Dec 18, 2020 - 12:03 AM (IST)
ਨਵੀਂ ਦਿੱਲੀ - ਦਿੱਲੀ ਅਤੇ NCR ਦੇ ਕੁੱਝ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.2 ਸੀ ਅਤੇ ਇਸਦਾ ਕੇਂਦਰ ਗੁਰੂਗ੍ਰਾਮ ਤੋਂ 48 ਕਿਲੋਮੀਟਰ ਦੂਰ ਦੱਖਣੀ-ਪੱਛਮੀ ਵਿੱਚ ਸੀ। ਭੂਚਾਲ ਦੇ ਝਟਕੇ ਵੀਰਵਾਰ ਨੂੰ ਰਾਤ ਕਰੀਬ 11.45 ਵਜੇ ਮਹਿਸੂਸ ਕੀਤੇ ਗਏ। ਫਿਲਹਾਲ ਕਿਸੇ ਦੇ ਜਾਨ-ਮਾਲ ਦੀ ਨੁਕਸਾਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਖੇਤੀਬਾੜੀ ਮੰਤਰੀ ਤੋਮਰ ਦੀ ਚਿੱਠੀ 'ਤੇ ਪੀ.ਐੱਮ. ਮੋਦੀ ਦੀ ਕਿਸਾਨਾਂ ਨੂੰ ਖਾਸ ਅਪੀਲ
ਇਸ ਤੋਂ ਪਹਿਲਾਂ 2 ਦਸੰਬਰ ਨੂੰ ਦਿੱਲੀ-ਐੱਨ.ਸੀ.ਆਰ. ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 2.7 ਸੀ। ਗਾਜ਼ੀਆਬਾਦ ਜ਼ਿਲ੍ਹੇ ਵਿੱਚ ਭੂਚਾਲ ਦਾ ਕੇਂਦਰ ਸੀ। ਲਾਕਡਾਊਨ ਤੋਂ ਬਾਅਦ ਤੋਂ ਹੁਣ ਤੱਕ ਦਿੱਲੀ-ਐੱਨ.ਸੀ.ਆਰ. ਵਿੱਚ 15 ਤੋਂ ਜ਼ਿਆਦਾ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ। ਭੂਚਾਲ ਦਾ ਕੇਂਦਰ ਦਿੱਲੀ ਦੇ ਨੇੜਲੇ ਇਲਾਕਿਆਂ ਵਿੱਚ ਹੀ ਰਿਹਾ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।