ਗੁਜਰਾਤ ਵਿਚ ਲੱਗੇ ਭੂਚਾਲ ਦੇ ਝਟਕੇ
Sunday, Jun 14, 2020 - 10:14 PM (IST)
ਅਹਿਮਦਾਬਾਦ (ਭਾਸ਼ਾ)- ਗੁਜਰਾਤ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ, ਜਿਸ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.5 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਕੱਛ 'ਚ ਭਚਾਊ ਦੇ 10 ਕਿਲੋਮੀਟਰ ਅੰਦਰ ਰਿਹਾ ਹੈ। ਦੱਸ ਦੇਈਏ ਕਿ ਪਿਛਲੇ 2 ਮਹੀਨਿਆਂ ਤੋਂ ਦੇਸ਼ ਦੇ ਅਲੱਗ-ਅਲੱਗ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਇਕ ਪਾਸੇ ਜਿੱਥੇ ਪੂਰਾ ਦੇਸ਼ ਕੋਰੋਨਾ ਵਾਇਰਸ ਦੇ ਵਿਰੁੱਧ ਲੜਾਈ ਲੜ ਰਿਹਾ ਹੈ ਤਾਂ ਦੂਜੇ ਪਾਸੇ ਦੇਸ਼ ਦੇ ਕਈ ਇਲਾਕਿਆਂ ਵਿਚ ਥੋੜੇ-ਥੋੜੇ ਸਮੇਂ 'ਚ ਆ ਰਹੇ ਭੂਚਾਲ ਨਾਲ ਵੀ ਡਰ ਬਣਿਆ ਹੋਇਆ ਹੈ।