ਮਹਾਰਾਸ਼ਟਰ ''ਚ ਲੱਗੇ ਭੂਚਾਲ ਦੇ ਝਟਕੇ, 2.2 ਰਹੀ ਤੀਬਰਤਾ
Tuesday, Aug 18, 2020 - 08:25 PM (IST)

ਨਾਸਿਕ - ਮਹਾਰਾਸ਼ਟਰ ਦੇ ਸ਼ਹਿਰ ਨਾਸਿਕ 'ਚ ਲੱਗਭੱਗ 3 ਵਜੇ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲਾਜੀ ਦੇ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2.2 ਮਾਪੀ ਗਈ। ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਭੂਚਾਲ ਦਾ ਝਟਕਾ ਮਹਿਸੂਸ ਹੁੰਦੇ ਹੀ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਗਏ। ਭੂਚਾਲ ਦੁਪਹਿਰ 2:54 ਵਜੇ ਮਹਿਸੂਸ ਕੀਤਾ ਗਿਆ। ਇਸ ਭੂਚਾਲ ਦੇ ਝਟਕੇ ਮਹਾਰਾਸ਼ਟਰ ਦੇ ਨਾਸਿਕ ਤੋਂ 88 ਕਿ.ਮੀ. ਪੱਛਮ 'ਚ ਮਹਿਸੂਸ ਕੀਤੇ ਗਏ।