ਦਿੱਲੀ 'ਚ ਫਿਰ ਲੱਗੇ ਭੂਚਾਲ ਦੇ ਝਟਕੇ, ਦਹਿਸ਼ਤ 'ਚ ਲੋਕ ਘਰਾਂ 'ਚੋਂ ਨਿਕਲੇ ਬਾਹਰ
Saturday, Nov 11, 2023 - 05:14 PM (IST)
ਨਵੀਂ ਦਿੱਲੀ- ਦਿੱਲੀ ਵਿਚ ਅੱਜ ਯਾਨੀ ਕਿ ਸ਼ਨੀਵਾਰ ਨੂੰ ਇਕ ਵਾਰ ਫਿਰ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2.6 ਮਾਪੀ ਗਈ। ਝਟਕੇ ਹਲਕੇ ਸਨ ਪਰ ਇਸ ਦੇ ਬਾਵਜੂਦ ਲੋਕ ਦਹਿਸ਼ਤ 'ਚ ਘਰਾਂ 'ਚੋਂ ਬਾਹਰ ਨਿਕਲ ਆਏ। ਭੂਚਾਲ ਦਾ ਕੇਂਦਰ ਉੱਤਰੀ ਦਿੱਲੀ ਰਿਹਾ। ਫ਼ਿਲਹਾਲ ਜਾਨੀ-ਮਾਲੀ ਨੁਕਸਾਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਆਮ ਤੌਰ 'ਤੇ ਲੋਕ ਆਪਣੇ-ਆਪਣੇ ਘਰਾਂ 'ਚ ਦੀਵਾਲੀ ਦੇ ਤਿਉਹਾਰ ਦੀਆਂ ਤਿਆਰੀਆਂ ਵਿਚ ਜੁਟੇ ਹਨ। ਅਜਿਹੇ ਵਿਚ ਭੂਚਾਲ ਨੇ ਕੁਝ ਦੇਰ ਲਈ ਹਫੜਾ-ਦਫੜੀ ਦਾ ਮਾਹੌਲ ਪੈਦਾ ਕਰ ਦਿੱਤਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 6 ਨਵੰਬਰ ਨੂੰ ਦਿੱਲੀ- NCR ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.6 ਮਾਪੀ ਗਈ ਸੀ। ਭੂਚਾਲ ਦਾ ਕੇਂਦਰ ਨੇਪਾਲ ਸੀ।
ਇਹ ਵੀ ਪੜ੍ਹੋ- ਅਯੁੱਧਿਆ 'ਚ ਉਮੜਿਆ ਆਸਥਾ ਦਾ ਸੈਲਾਬ; 24 ਲੱਖ ਦੀਵਿਆਂ ਨਾਲ ਰੁਸ਼ਨਾਏਗੀ 'ਰਾਮ ਦੀ ਨਗਰੀ'
ਭੂਚਾਲ ਕਿਉਂ ਆਉਂਦੇ ਹਨ?
ਧਰਤੀ ਦੇ ਅੰਦਰ ਸੱਤ ਪਲੇਟਾਂ ਹਨ, ਜੋ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ। ਉਹ ਖੇਤਰ ਜਿੱਥੇ ਇਹ ਪਲੇਟਾਂ ਟਕਰਾਦੀਆਂ ਹਨ, ਨੂੰ ਫਾਲਟ ਲਾਈਨ ਕਿਹਾ ਜਾਂਦਾ ਹੈ। ਵਾਰ-ਵਾਰ ਟਕਰਾਉਣ ਕਾਰਨ ਪਲੇਟਾਂ ਦੇ ਕੋਨੇ ਝੁਕ ਜਾਂਦੇ ਹਨ। ਜਦੋਂ ਬਹੁਤ ਜ਼ਿਆਦਾ ਦਬਾਅ ਬਣ ਜਾਂਦਾ ਹੈ, ਤਾਂ ਪਲੇਟਾਂ ਟੁੱਟਣੀਆਂ ਸ਼ੁਰੂ ਹੋ ਜਾਂਦੀਆਂ ਹਨ। ਹੇਠਲੀ ਊਰਜਾ ਇੱਕ ਰਸਤਾ ਲੱਭਦੀ ਹੈ ਅਤੇ ਗੜਬੜ ਤੋਂ ਬਾਅਦ ਭੂਚਾਲ ਆਉਂਦਾ ਹੈ।
ਇਹ ਵੀ ਪੜ੍ਹੋ- ਹਵਾ ਪ੍ਰਦੂਸ਼ਣ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਪਰਾਲੀ ਸਾੜਨ ਵਾਲਿਆਂ ਨੂੰ ਨਾ ਦਿੱਤੀ ਜਾਵੇ MSP
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8