ਪੂਰਬੀ ਲੱਦਾਖ ਦੇ ਬਾਕੀ ਖੇਤਰਾਂ ’ਚੋਂ ਆਪਣੇ ਫ਼ੌਜੀ ਪੂਰੀ ਤਰ੍ਹਾਂ ਜਲਦੀ ਵਾਪਸ ਸੱਦੇ ਚੀਨ : ਭਾਰਤ

Saturday, Apr 03, 2021 - 09:52 AM (IST)

ਨਵੀਂ ਦਿੱਲੀ- ਭਾਰਤ ਨੇ ਕਿਹਾ ਹੈ ਕਿ ਪੂਰਬੀ ਲੱਦਾਖ ’ਚ ਅਸਲ ਕੰਟਰੋਲ ਰੇਖਾ ’ਤੇ ਮੌਜੂਦਾ ਹਾਲਾਤ ਲੰਬੇ ਸਮੇਂ ਤੱਕ ਬਣੇ ਰਹਿਣੇ ਦੋਹਾਂ ਦੇਸ਼ਾਂ ਦੇ ਹਿੱਤਾਂ ’ਚ ਨਹੀਂ ਹਨ। ਭਾਰਤ ਨੂੰ ਉਮੀਦ ਹੈ ਕਿ ਚੀਨੀ ਧਿਰ ਬਾਕੀ ਖੇਤਰਾਂ ’ਚੋਂ ਆਪਣੇ ਫ਼ੌਜੀਆਂ ਦੀ ਪੂਰੀ ਤਰ੍ਹਾਂ ਜਲਦੀ ਵਾਪਸੀ ਯਕੀਨੀ ਬਣਾਉਣ ਲਈ ਭਾਰਤ ਨਾਲ ਮਿਲ ਕੇ ਕੰਮ ਕਰੇਗੀ।

ਇਹ ਵੀ ਪੜ੍ਹੋ : ਮੁਖਤਾਰ ਅੰਸਾਰੀ ਵਲੋਂ ਦਾਇਰ ਪਟੀਸ਼ਨ ਖਾਰਿਜ, ਵਧ ਸਕਦੀਆਂ ਨੇ ਮੁਸ਼ਕਿਲਾਂ

ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਸ਼ੁੱਕਰਵਾਰ ਆਨਲਾਈਨ ਪ੍ਰੈੱਸ ਕਾਨਫਰੰਸ ਦੌਰਾਨ ਇਹ ਗੱਲ ਕਹੀ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੂਰਬੀ ਲੱਦਾਖ ’ਚ ਚੀਨ ਦੇ ਫ਼ੌਜੀਆਂ ਦੇ ਹਟਣ ਨਾਲ ਹੀ ਸਰਹੱਦੀ ਖੇਤਰਾਂ ’ਚ ਸ਼ਾਂਤੀ ਬਹਾਲ ਹੋ ਸਕਦੀ ਹੈ ਅਤੇ ਦੋਪਾਸੜ ਸਬੰਧਾਂ ਦੀ ਪ੍ਰਗਤੀ ਦਾ ਮਾਹੌਲ ਬਣ ਸਕਦਾ ਹੈ। ਪੈਂਗੋਂਗ ਝੀਲ ਖੇਤਰ ’ਚ ਫੌਜੀਆਂ ਦੀ ਵਾਪਸੀ ਇਕ ਅਹਿਮ ਕਦਮ ਸੀ। ਇਸ ਨੇ ਪੱਛਮੀ ਸੈਕਟਰ ’ਚ ਹੋਰਨਾਂ ਮੁੱਦਿਆਂ ਦੇ ਹੱਲ ਲਈ ਵਧੀਆ ਆਧਾਰ ਪ੍ਰਦਾਨ ਕੀਤਾ। ਪੂਰਬੀ ਲੱਦਾਖ ’ਚ ਦੋਹਾਂ ਧਿਰਾਂ ਵੱਲੋਂ ਬਾਕੀ ਰਹਿੰਦੇ ਮੁੱਦਿਆਂ ਦਾ ਤੇਜ਼ੀ ਨਾਲ ਹੱਲ ਕਰਨ ਬਾਰੇ ਸਹਿਮਤੀ ਬਣੀ ਹੈ। ਦੋਵੇਂ ਧਿਰਾਂ ਫੌਜੀ ਅਤੇ ਡਿਪਲੋਮੈਟਿਕ ਚੈਨਲਾਂ ਰਾਹੀਂ ਸੰਪਰਕ ’ਚ ਹਨ।

ਇਹ ਵੀ ਪੜ੍ਹੋ : ਸਾਵਧਾਨ ! ਭਾਰਤ 'ਚ ਅਪ੍ਰੈਲ ਦੇ ਮੱਧ ਤੱਕ ਸਿਖ਼ਰ 'ਤੇ ਹੋਵੇਗੀ ਕੋਰੋਨਾ ਦੀ ਦੂਜੀ ਲਹਿਰ

ਬੁਲਾਰੇ ਨੇ ਕਿਹਾ ਕਿ ਪੈਂਗੋਂਗ ਝੀਲ ਖੇਤਰ ’ਚੋਂ ਫ਼ੌਜੀਆਂ ਦੇ ਪਿੱਛੇ ਹੱਟਣ ਤੋਂ ਬਾਅਦ ਸੀਨੀਅਰ ਫੌਜੀ ਕਮਾਂਡਰਾਂ ਦੀ 10ਵੇਂ ਦੌਰ ਦੀ ਗੱਲਬਾਤ ਹੋਈ ਸੀ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੀ ਚੀਨ ਦੇ ਵਿਦੇਸ਼ ਮੰਤਰੀ ਨਾਲ ਫੋਨ ’ਤੇ ਗੱਲਬਾਤ ਹੋਈ। ਉਸ ਤੋਂ ਬਾਅਦ ਚੀਨ ਨਾਲ ਸਰਹੱਦੀ ਮਾਮਲਿਆਂ ’ਤੇ ਗੱਲਬਾਤ ਕਰਨ ਲਈ 12 ਮਾਰਚ ਨੂੰ ਇਕ ਬੈਠਕ ਹੋਈ ਸੀ। ਦੋਹਾਂ ਧਿਰਾਂ ਦੇ ਚੋਟੀ ਦੇ ਕਮਾਂਡਰਾਂ ਦੀ ਬੈਠਕ ਅਤੇ ਡਬਲਿਊ.ਐੱਮ.ਸੀ.ਸੀ. ਦੀ ਬੈਠਕ ’ਚ ਬਾਕੀ ਦੇ ਮੁੱਦਿਆਂ ਦੇ ਹੱਲ ਨੂੰ ਲੈ ਕੇ ਵਿਚਾਰਾਂ ਦਾ ਵਿਸਥਾਰ ਨਾਲ ਅਦਾਨ-ਪ੍ਰਦਾਨ ਹੋਇਆ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਲੈ ਕੇ ਸਹਿਮਤੀ ਹੈ ਕਿ ਦੋਹਾਂ ਧਿਰਾਂ ਨੂੰ ਪੂਰਬੀ ਲੱਦਾਖ ’ਚ ਅਸਲ ਕੰਟਰੋਲ ਰੇਖਾ ’ਤੇ ਬਾਕੀ ਦੇ ਮੁੱਦਿਆਂ ਦਾ ਤੇਜ਼ੀ ਨਾਲ ਹੱਲ ਕੱਢਣਾ ਚਾਹੀਦਾ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News