ਪੂਰਬੀ ਲੱਦਾਖ ''ਚ ਫ਼ੌਜੀਆਂ ਦੀ ਵਾਪਸੀ ਹੋਈ, ਜਲਦ ਸ਼ੁਰੂ ਹੋਵੇਗੀ ਗਸ਼ਤ
Wednesday, Oct 30, 2024 - 05:51 PM (IST)
ਨਵੀਂ ਦਿੱਲੀ- ਭਾਰਤ ਅਤੇ ਚੀਨ ਵਿਚਾਲੇ ਇਕ ਮਹੱਤਵਪੂਰਨ ਸਮਝੌਤੇ ਤੋਂ ਬਾਅਦ ਪੂਰਬੀ ਲੱਦਾਖ 'ਚ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) 'ਤੇ ਗਤੀਰੋਧ ਵਾਲੇ 2 ਬਿੰਦੂਆਂ ਡੇਮਚੋਕ ਅਤੇ ਦੇਪਸਾਂਗ 'ਚ ਫ਼ੌਜੀਆਂ ਦੀ ਵਾਪਸੀ ਹੋ ਗਈ ਹੈ ਅਤੇ ਜਲਦ ਹੀ ਇਨ੍ਹਾਂ ਬਿੰਦੂਆਂ 'ਤੇ ਗਸ਼ਤ ਸ਼ੁਰੂ ਕਰ ਦਿੱਤੀ ਜਾਵੇਗੀ। ਭਾਰਤੀ ਫ਼ੌਜ ਦੇ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਵੀਰਵਾਰ ਨੂੰ ਦੀਵਾਲੀ ਮੌਕੇ ਦੋਹਾਂ ਪੱਖਾਂ ਵਿਚਾਲੇ ਮਠਿਆਈਆਂ ਦਾ ਆਦਾਨ-ਪ੍ਰਦਾਨ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਫ਼ੌਜੀਆਂ ਦੇ ਪਿੱਛੇ ਹਟਣ ਤੋਂ ਬਾਅਦ ਵੈਰੀਫਿਕੇਸ਼ਨ ਦਾ ਕੰਮ ਚੱਲ ਰਿਹਾ ਹੈ ਅਤੇ ਜ਼ਮੀਨੀ ਕਮਾਂਡਰਾਂ ਵਿਚਾਲੇ ਗੱਲਬਾਤ ਰਾਹੀਂ ਗਸ਼ਤ ਦੇ ਤੌਰ-ਤਰੀਕੇ ਤੈਅ ਕੀਤੇ ਜਾਣਗੇ।
ਫ਼ੌਜ ਦੇ ਇਕ ਸੂਤਰ ਨੇ ਕਿਹਾ ਕਿ ਸਥਾਨਕ ਕਮਾਂਡਰ ਪੱਧਰ 'ਤੇ ਗੱਲਬਾਤ ਜਾਰੀ ਹੈ। ਸੂਤਰਾਂ ਨੇ 25 ਅਕਤੂਬਰ ਨੂੰ ਦੱਸਿਆ ਸੀ ਕਿ ਫ਼ੌਜੀਆਂ ਦੀ ਵਾਪਸੀ ਦੀ ਪ੍ਰਕਿਰਿਆ 28-29 ਅਕਤੂਬਰ ਤੱਕ ਪੂਰੀ ਹੋਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਸਮਝੌਤੇ ਦੀ ਰੂਪਰੇਖਾ 'ਤੇ ਪਹਿਲੇ ਡਿਪਲੋਮੈਟ ਪੱਧਰ 'ਤੇ ਦਸਤਖ਼ਤ ਕੀਤੇ ਗਏ ਅਤੇ ਫਿਰ ਫ਼ੌਜ ਪੱਧਰ ਦੀ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਸਮਝੌਤੇ ਦੀਆਂ ਬਾਰੀਕੀਆਂ 'ਤੇ ਕੋਰ ਕਮਾਂਡਰ ਪੱਧਰ ਦੀ ਵਾਰਤਾ ਦੌਰਾਨ ਕੰਮ ਕੀਤਾ ਗਿਆ ਸੀ। ਦੋਹਾਂ ਪੱਖਾਂ ਵਿਚਾਲੇ ਹੋਏ ਸਮਝੌਤੇ ਦੀ ਪਾਲਣਾ ਕਰਦੇ ਹੋਏ ਇਨ੍ਹਾਂ ਖੇਤਰਾਂ 'ਚ ਤਾਇਨਾਤ ਭਾਰਤੀ ਫ਼ੌਜੀਆਂ ਨੇ ਆਪਣੇ ਉਪਕਰਣ ਹਟਾਉਣੇ ਸ਼ੁਰੂ ਕਰ ਦਿੱਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8