ਭਾਰਤ ਦੇ ਇਸ ਸੂਬੇ ''ਚ ''ਇਬੋਲਾ'' ਦਾ ਅਲਰਟ ਜਾਰੀ ! ਹਸਪਤਾਲਾਂ ਨੂੰ ਵੀ ਹੋ ਗਏ ਹੁਕਮ
Saturday, May 23, 2026 - 04:19 PM (IST)
ਨੈਸ਼ਨਲ ਡੈਸਕ- ਅਫ਼ਰੀਕੀ ਦੇਸ਼ਾਂ 'ਚ 100 ਤੋਂ ਵੱਧ ਜਾਨਾਂ ਲੈਣ ਮਗਰੋਂ ਤੇਜ਼ੀ ਨਾਲ ਫੈਲ ਰਹੇ ਖ਼ਤਰਨਾਕ 'ਇਬੋਲਾ ਵਾਇਰਸ' ਦੇ ਕਹਿਰ ਨੂੰ ਦੇਖਦਿਆਂ ਵਿਸ਼ਵ ਸਿਹਤ ਸੰਗਠਨ (WHO) ਨੇ ਇਸ ਗਲੋਬਲ ਹੈਲਥ ਐਮਰਜੈਂਸੀ ਐਲਾਨ ਦਿੱਤਾ ਹੈ। ਇਸ ਫੈਸਲੇ ਤੋਂ ਤੁਰੰਤ ਬਾਅਦ ਭਾਰਤ ਵਿੱਚ ਵੀ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਇਸੇ ਦੌਰਾਨ ਕਰਨਾਟਕ ਸਰਕਾਰ ਨੇ ਸੂਬੇ ਭਰ ਵਿੱਚ ਹਾਈ ਅਲਰਟ ਜਾਰੀ ਕਰਦਿਆਂ ਸਖ਼ਤ ਨਿਗਰਾਨੀ ਸ਼ੁਰੂ ਕਰ ਦਿੱਤੀ ਹੈ।
ਕਰਨਾਟਕ ਦੇ ਸਿਹਤ ਵਿਭਾਗ ਨੇ ਬੈਂਗਲੁਰੂ ਦੇ ਕੈਂਪੇਗੌੜਾ ਇੰਟਰਨੈਸ਼ਨਲ ਏਅਰਪੋਰਟ ਅਤੇ ਮੰਗਲੁਰੂ ਏਅਰਪੋਰਟ ਸਣੇ ਸਾਰੇ ਐਂਟਰੀ ਪੁਆਇੰਟਾਂ 'ਤੇ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਦੀ ਏਅਰਪੋਰਟ 'ਤੇ ਹੀ ਹੈਲਥ ਸਕ੍ਰੀਨਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਧਰਤੀ 'ਤੇ ਆ ਗਏ Alien ! ਅਮਰੀਕੀ ਰੱਖਿਆ ਮੰਤਰਾਲੇ ਦੀ ਵੀਡੀਓ ਨੇ ਉਡਾ'ਤੇ ਸਭ ਦੇ ਹੋਸ਼
ਸੂਬੇ ਦੇ ਸਿਹਤ ਮੰਤਰੀ ਮੁਤਾਬਕ, ਫਿਲਹਾਲ ਕਰਨਾਟਕ ਜਾਂ ਭਾਰਤ ਵਿੱਚ ਇਬੋਲਾ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ, ਪਰ ਇਹ ਕਦਮ ਸੁਰੱਖਿਆ ਦੇ ਲਿਹਾਜ਼ ਨਾਲ ਪਹਿਲਾਂ ਹੀ ਚੁੱਕੇ ਜਾ ਰਹੇ ਹਨ। ਵਿਭਾਗ ਨੇ ਸਾਰੇ ਸਰਕਾਰੀ ਹਸਪਤਾਲਾਂ, ਖ਼ਾਸ ਕਰਕੇ ਬੈਂਗਲੁਰੂ ਦੇ ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਚੈਸਟ ਡਿਜ਼ੀਜ਼ਿਸ 'ਚ ਸਪੈਸ਼ਲ ਆਈਸੋਲੇਸ਼ਨ ਵਾਰਡ ਤਿਆਰ ਰੱਖਣ ਦੇ ਹੁਕਮ ਦਿੱਤੇ ਹਨ। ਸਿਹਤ ਕਰਮਚਾਰੀਆਂ ਨੂੰ ਵੀ ਪੀ.ਪੀ.ਈ. ਕਿੱਟਾਂ ਅਤੇ ਜ਼ਰੂਰੀ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਹਿਦਾਇਤ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਤੁਰੰਤ ਨਜਿੱਠਿਆ ਜਾ ਸਕੇ।
ਇਹ ਵੀ ਪੜ੍ਹੋ- ਅਮਰੀਕਾ ਨੇ ਇਰਾਨ 'ਤੇ ਮੁੜ ਹਮਲੇ ਦੀ ਖਿੱਚੀ ਤਿਆਰੀ ! UAE, ਸਾਊਦੀ ਤੇ ਕਤਰ ਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
