ਚੋਣ ਕਮਿਸ਼ਨ ਦਾ ਦਾਅਵਾ, ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਤੋਂ ਪਹਿਲਾਂ ਰਿਕਾਰਡ ਨਕਦੀ ਅਤੇ ਸ਼ਰਾਬ ਜ਼ਬਤ

Friday, Nov 11, 2022 - 04:59 PM (IST)

ਚੋਣ ਕਮਿਸ਼ਨ ਦਾ ਦਾਅਵਾ, ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਤੋਂ ਪਹਿਲਾਂ ਰਿਕਾਰਡ ਨਕਦੀ ਅਤੇ ਸ਼ਰਾਬ ਜ਼ਬਤ

ਹਿਮਾਚਲ ਪ੍ਰਦੇਸ਼/ਗੁਜਰਾਤ (ਵਾਰਤਾ)- ਚੋਣ ਕਮਿਸ਼ਨ ਨੇ ਚੋਣਾਵੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਚ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਹੋਰ ਵਸਤੂਆਂ ਦੀ ਰਿਕਾਰਡ ਜ਼ਬਤ ਕਰਨ ਦਾ ਦਾਅਵਾ ਕੀਤਾ ਹੈ। ਇਕ ਬਿਆਨ ਵਿਚ ਚੋਣ ਕਮਿਸ਼ਨ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ 50.28 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ, ਜੋ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੇ 9.03 ਕਰੋੜ ਰੁਪਏ ਤੋਂ 5 ਗੁਣਾ ਜ਼ਿਆਦਾ ਹੈ। ਰਾਜ 'ਚ ਇਸ ਵਾਰ 17.18 ਕਰੋੜ ਰੁਪਏ ਨਕਦ, 17.50 ਕਰੋੜ ਰੁਪਏ ਦੀ ਸ਼ਰਾਬ, 1.20 ਕਰੋੜ ਰੁਪਏ ਦੀਆਂ ਦਵਾਈਆਂ, 13.99 ਰੁਪਏ ਦੀ ਕੀਮਤੀ ਧਾਤੂ ਅਤੇ 41 ਲੱਖ ਰੁਪਏ ਦੀਆਂ ਮੁਫ਼ਤ ਵਸਤੂਆਂ ਸ਼ਾਮਲ ਹੈ। 

ਇਹ ਵੀ ਪੜ੍ਹੋ : ਪਿਓ ਦੇ ਤੁਰ ਜਾਣ 'ਤੇ ਛੱਡ ਦਿੱਤੀ ਸੀ ਪੜ੍ਹਾਈ, ਹੁਣ ਅੱਲੂ ਅਰਜਨ ਦੀ ਮਦਦ ਨਾਲ ਸੁਫ਼ਨੇ ਨੂੰ ਮਿਲੇਗੀ ਨਵੀਂ ਉਡਾਣ

ਇਸੇ ਤਰ੍ਹਾਂ ਗੁਜਰਾਤ 'ਚ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ 'ਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਦੀ ਪੂਰੀ ਮਿਆਦ 'ਚ 71.88 ਕਰੋੜ ਰੁਪਏ ਜ਼ਬਤ ਕੀਤੇ ਹਨ ਜਦੋਂ ਕਿ 2017 ਦੀਆਂ ਵਿਧਾਨ ਸਭਾ ਚੋਣਾਂ 'ਚ 27.21 ਕਰੋੜ ਰੁਪਏ ਜ਼ਬਤ ਕੀਤੇ ਗਏ ਸਨ। ਬਿਆਨ 'ਚ ਕਿਹਾ ਗਿਆ ਹੈ ਕਿ ਗੁਜਰਾਤ 'ਚ 66 ਲੱਖ ਰੁਪਏ ਦੀ ਨਕਦੀ, 3.86 ਕਰੋੜ ਰੁਪਏ ਦੀ ਸ਼ਰਾਬ, 94 ਲੱਖ ਰੁਪਏ ਦੀਆਂ ਦਵਾਈਆਂ, 1.86 ਕਰੋੜ ਰੁਪਏ ਦੀ ਕੀਮਤੀ ਧਾਤੂ ਅਤੇ 64.56 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਜੇਕਰ ਨਾਗਰਿਕ ਸੁਚੇਤ ਰਹਿਣ ਅਤੇ ਸੀਵਿਜਿਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਤਾਂ ਇਹ ਚੋਣਾਂ 'ਚ ਪੈਸੇ ਦੀ ਤਾਕਤ ਨੂੰ ਰੋਕਣ ਦਾ ਰਾਹ ਪੱਧਰਾ ਕਰੇਗਾ। ਹਿਮਾਚਲ ਪ੍ਰਦੇਸ਼ 'ਚ 12 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ ਗੁਜਰਾਤ 'ਚ 2 ਪੜਾਵਾਂ 'ਚ 1 ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ। ਦੋਹਾਂ ਸੂਬਿਆਂ ਦੇ ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News