ਚੋਣ ਸਭਾਵਾਂ 'ਚ ਇਸਤੇਮਾਲ ਹੈਲੀਕਾਪਟਰਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਦਿੱਤਾ ਇਹ ਨਿਰਦੇਸ਼

04/18/2024 11:30:53 AM

ਨਵੀਂ ਦਿੱਲੀ- ਭਾਰਤੀ ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਚੋਣ ਪ੍ਰਚਾਰ ਲਈ ਵਰਤੇ ਜਾ ਰਹੇ ਜਹਾਜ਼ਾਂ ਅਤੇ ਹੈਲੀਕਾਪਟਰਾਂ ਦੇ ਵੇਰਵੇ ਦੇਣ ਲਈ ਕਿਹਾ ਹੈ, ਜਿਸ ਵਿਚ ਉਨ੍ਹਾਂ ਦੀ ਮੰਜ਼ਿਲ ਅਤੇ ਸਵਾਰ ਲੋਕਾਂ ਦੇ ਵੇਰਵੇ ਸ਼ਾਮਲ ਹੋਣ। ਦਰਅਸਲ ਮੁੰਬਈ ਉੱਪ ਨਗਰੀ ਜ਼ਿਲ੍ਹੇ ਦੇ ਉਪ ਚੋਣ ਅਧਿਕਾਰੀ ਤੇਜਸ ਸਮੇਲ ਵੱਲੋਂ 12 ਅਪ੍ਰੈਲ ਨੂੰ ਲਿਖੀ ਚਿੱਠੀ 'ਚ ਕਿਹਾ ਗਿਆ ਸੀ ਕਿ ਸਿਆਸੀ ਪਾਰਟੀਆਂ ਨੂੰ ਇਸ ਤਰ੍ਹਾਂ ਦੀ ਸੂਚਨਾ ਆਪਣੇ ਦੌਰੇ ਤੋਂ ਤਿੰਨ ਦਿਨ ਪਹਿਲਾਂ ਜ਼ਿਲ੍ਹਾ ਚੋਣ ਦਫ਼ਤਰ ਨੂੰ ਦੇਣੀ ਹੋਵੇਗੀ ਪਰ ਹੁਣ ਇਹ ਮਿਆਦ ਘਟਾ ਕੇ 24 ਘੰਟੇ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਸ਼ਰਧਾਲੂਆਂ ਲਈ ਅਹਿਮ ਖ਼ਬਰ; ਮਾਤਾ ਵੈਸ਼ਨੋ ਦੇਵੀ ਕਟੜਾ ਤੇ ਜੰਮੂ ਲਈ ਚੱਲਣਗੀਆਂ 'ਸਮਰ ਸਪੈਸ਼ਲ ਟਰੇਨਾਂ'

ਇਸ ਮਾਮਲੇ 'ਚ ਉਪ ਚੋਣ ਅਧਿਕਾਰੀ ਤੇਜਸ ਸਮੇਲ ਨੇ ਮੰਗਲਵਾਰ ਰਾਤ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ 24 ਘੰਟੇ ਪਹਿਲਾਂ ਸੂਚਨਾ ਦੇਣੀ ਹੋਵੇਗੀ। ਇਸ ਵੇਰਵੇ ਵਿਚ ਹਵਾਈ ਜਹਾਜ਼ਾਂ ਅਤੇ ਹੈਲੀਕਾਪਟਰਾਂ ਅਤੇ ਉਨ੍ਹਾਂ ਵਿਚ ਸਫ਼ਰ ਕਰਨ ਵਾਲੇ ਲੋਕਾਂ ਬਾਰੇ ਵੀ ਜਾਣਕਾਰੀ ਸ਼ਾਮਲ ਹੋਣੀ ਚਾਹੀਦੀ ਹੈ। ਇਸ ਚਿੱਠੀ ਵਿਚ ਕਿਹਾ ਗਿਆ ਹੈ ਕਿ ਇਹ ਸੂਚਨਾ ਆਦਰਸ਼ ਚੋਣ ਜ਼ਾਬਤੇ ਤਹਿਤ ਮੰਗੀ ਗਈ ਹੈ, ਜਿਸ ਨੂੰ ਚੋਣ ਕਮਿਸ਼ਨ ਨੂੰ ਭੇਜਿਆ ਜਾਵੇਗਾ।

19 ਅਪ੍ਰੈਲ ਨੂੰ 102 ਸੀਟਾਂ 'ਤੇ ਵੋਟਿੰਗ ਹੋਵੇਗੀ

ਪਹਿਲੇ ਪੜਾਅ 'ਚ 102 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਣੀ ਹੈ। ਜਿਸ ਵਿਚ ਤਾਮਿਲਨਾਡੂ ਦੀਆਂ 39, ਰਾਜਸਥਾਨ ਦੀਆਂ 12, ਮੱਧ ਪ੍ਰਦੇਸ਼ 11, ਉੱਤਰ ਪ੍ਰਦੇਸ਼ 8, ਉੱਤਰਾਖੰਡ ਅਤੇ ਆਸਾਮ ਦੀਆਂ 5-5, ਬਿਹਾਰ ਦੀਆਂ 4, ਪੱਛਮੀ ਬੰਗਾਲ ਦੀਆਂ 3, ਅਰੁਣਾਚਲ ਪ੍ਰਦੇਸ਼, ਮਣੀਪੁਰ, ਤ੍ਰਿਪੁਰਾ ਦੀਆਂ 2-2, ਅੰਡੇਮਾਨ ਨਿਕੋਬਾਰ, ਛੱਤੀਸਗੜ੍ਹ, ਜੰਮੂ-ਕਸ਼ਮੀਰ, ਲਕਸ਼ਦੀਪ, ਨਾਗਾਲੈਂਡ, ਮਿਜ਼ੋਰਮ, ਪੁਡੂਚੇਰੀ ਦੀਆਂ 1-1 ਸੀਟਾਂ ’ਤੇ ਵੋਟਿੰਗ ਹੋਵੇਗੀ, ਜਦਕਿ ਪਹਿਲੇ ਪੜਾਅ ਵਿਚ 60 ਸੀਟਾਂ ਵਾਲੀ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੈਂਬਰਾਂ ਲਈ ਵੀ ਚੋਣਾਂ ਹੋਣਗੀਆਂ।

ਇਹ ਵੀ ਪੜ੍ਹੋ- 15 ਫੁੱਟ ਬਰਫ ਨਾਲ ਢਕਿਆ ਹੈ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਇਸ ਦਿਨ ਤੋਂ ਸ਼ੁਰੂ ਹੋਵੇਗੀ ਯਾਤਰਾ

ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ

ਦੇਸ਼ ਦੀ 18ਵੀਂ ਲੋਕ ਸਭਾ ਲਈ 7 ਪੜਾਵਾਂ ਵਿਚ 543 ਸੀਟਾਂ 'ਤੇ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਪਹਿਲੇ ਪੜਾਅ ਵਿਚ 19 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਇਸ ਤੋਂ ਬਾਅਦ 26 ਅਪ੍ਰੈਲ, 7 ਮਈ, 13 ਮਈ, 20 ਮਈ, 25 ਮਈ ਅਤੇ 1 ਜੂਨ ਨੂੰ 6 ਹੋਰ ਪੜਾਵਾਂ 'ਚ ਵੋਟਾਂ ਪੈਣਗੀਆਂ।

ਇਹ ਵੀ ਪੜ੍ਹੋ- ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀ ਨੈਸਲੇ ਕੰਪਨੀ, Cerelac ਨੂੰ ਲੈ ਕੇ ਆਈ ਹੈਰਾਨ ਕਰਨ ਵਾਲੀ ਰਿਪੋਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News