ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀਆਂ ਨੂੰ ਹੁਕਮ, ਤਿੰਨ ਘੰਟਿਆਂ ਅੰਦਰ ਹਟਾਓ ਫਰਜ਼ੀ ਸਮੱਗਰੀ
Tuesday, May 07, 2024 - 11:46 AM (IST)
ਨਵੀਂ ਦਿੱਲੀ (ਭਾਸ਼ਾ)- ਚੋਣ ਕਮਿਸ਼ਨ ਨੇ ਸੋਮਵਾਰ ਸਿਆਸੀ ਪਾਰਟੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਫਰਜ਼ੀ ਸਮੱਗਰੀ ਨੂੰ ਆਪਣੇ ਨੋਟਿਸ 'ਚ ਆਉਣ ਦੇ ਤਿੰਨ ਘੰਟਿਆਂ ਦੇ ਅੰਦਰ-ਅੰਦਰ ਹਟਾ ਦੇਣ। ਇਹ ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਚੋਣ ਪ੍ਰਚਾਰ ’ਚ ਸੋਸ਼ਲ ਮੀਡੀਆ ਦੀ ਜ਼ਿੰਮੇਵਾਰੀ ਤੇ ਨੈਤਿਕ ਵਰਤੋਂ ਲਈ ਜਾਰੀ ਹਦਾਇਤਾਂ ਦਾ ਹਿੱਸਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਦੇ ਨੇਤਾ ਰਾਹੁਲ ਗਾਂਧੀ, ਅਦਾਕਾਰ ਆਮਿਰ ਖਾਨ ਤੇ ਰਣਵੀਰ ਸਿੰਘ ਦੇ ‘ਡੀਪਫੇਕ’ ਵੀਡੀਓ ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੋਸਟ ਕੀਤੇ ਗਏ ਸਨ।
ਇਸ ਸਬੰਧੀ ਅਪਰਾਧਿਕ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ। ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਜਾਣਕਾਰੀ ਵਿਗਾੜਨ ਜਾਂ ਗਲਤ ਜਾਣਕਾਰੀ ਦਾ ਪ੍ਰਚਾਰ ਕਰਨ ਲਈ ‘ਡੀਪਫੇਕ’ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਿਤ ਸੋਮਿਆਂ ਦੀ ਦੁਰਵਰਤੋਂ ਕਰਨ ਵਿਰੁੱਧ ਚਿਤਾਵਨੀ ਦਿੱਤੀ ਹੈ। ਕਮਿਸ਼ਨ ਨੇ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8