ਨਰਾਤਿਆਂ ’ਚ ਨੇਤਾਵਾਂ ਵੱਲੋਂ ਚੜ੍ਹਾਉਣ ਵਾਲੇ ਮੋਟੇ ਚੜ੍ਹਾਵੇ ’ਤੇ ਵੀ ਚੋਣ ਕਮਿਸ਼ਨ ਦੀ ਨਜ਼ਰ, ਦਿੱਤੇ ਇਹ ਆਦੇਸ਼
Sunday, Apr 07, 2024 - 03:01 PM (IST)
ਨਵੀਂ ਦਿੱਲੀ - ਲੋਕ ਸਭਾ ਚੋਣਾਂ ਦੇ ਪ੍ਰਚਾਰ ਦਰਮਿਆਨ 9 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਚੈਤਰ ਨਰਾਤਿਆਂ ਦੌਰਾਨ ਕਿਸੇ ਵੀ ਪਾਰਟੀ ਦਾ ਕੋਈ ਵੀ ਉਮੀਦਵਾਰ ਪੂਜਾ ਦੀ ਥਾਲੀ ’ਚ ਮੋਟਾ ਚੜ੍ਹਾਵਾ ਨਹੀਂ ਚੜ੍ਹਾ ਸਕੇਗਾ। ਚੋਣ ਕਮਿਸ਼ਨ ਵੱਲੋਂ ਜ਼ਿਲਾ ਚੋਣ ਅਫ਼ਸਰਾਂ ਨੂੰ ਮੰਦਰਾਂ ਅਤੇ ਜਾਗਰਣ ਵਿਚ ਆਉਣ ਵਾਲੇ ਆਗੂਆਂ ਦੀਆਂ ਗਤੀਵਿਧੀਆਂ ’ਤੇ ਵਿਸ਼ੇਸ਼ ਨਜ਼ਰ ਰੱਖਣ ਦੇ ਹੁਕਮ ਦਿੱਤੇ ਗਏ ਹਨ। ਹਿਮਾਚਲ ਪ੍ਰਦੇਸ਼ ’ਚ ਨਰਾਤਿਆਂ ’ਤੇ ਮਾਤਾ ਦਾ ਜਾਗਰਣ, ਮਾਤਾ ਦੀ ਚੌਂਕੀ, ਭੰਡਾਰਾ, ਹਵਨ-ਪਾਠ ਵੱਡੇ ਪੱਧਰ ’ਤੇ ਕਰਵਾਏ ਜਾਂਦੇ ਹਨ। ਹੁਣ ਚੋਣ ਕਮਿਸ਼ਨ ਇਨ੍ਹਾਂ ਆਯੋਜਨਾਂ ਦੀ ਨਿਗਰਾਨੀ ਦੀ ਯੋਜਨਾ ਬਣਾ ਰਿਹਾ ਹੈ।
ਇਹ ਵੀ ਪੜ੍ਹੋ : NCERT ਦੀਆਂ ਕਿਤਾਬਾਂ 'ਚ ਵੱਡਾ ਬਦਲਾਅ, ਬਾਬਰੀ ਮਸਜਿਦ ਤੋਂ ਲੈ ਕੇ ਗੁਜਰਾਤ ਦੰਗਿਆਂ ਤੱਕ ਹੋਇਆ ਫੇਰਬਦਲ
ਰਾਜ ਦੇ ਸਮੂਹ ਸ਼ਕਤੀਪੀਠਾਂ ਤੋਂ ਇਲਾਵਾ ਜ਼ਿਲਾ ਅਤੇ ਸਬ-ਡਵੀਜ਼ਨ ਪੱਧਰ ’ਤੇ ਹੋਣ ਵਾਲੇ ਧਾਰਮਿਕ ਪ੍ਰੋਗਰਾਮਾਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਜ਼ਿਲਾ ਅਤੇ ਸਬ-ਡਵੀਜ਼ਨ ਪੱਧਰ ਦੇ ਚੋਣ ਅਫ਼ਸਰਾਂ ਦੀ ਹੋਵੇਗੀ। ਨੇਤਾਵਾਂ ਅਤੇ ਉਮੀਦਵਾਰਾਂ ਦੇ ਧਾਰਮਿਕ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ ’ਤੇ ਕੋਈ ਪਾਬੰਦੀ ਨਹੀਂ ਹੈ, ਪਰ ਧਾਰਮਿਕ ਪ੍ਰੋਗਰਾਮਾਂ ਨੂੰ ਚੋਣ ਪ੍ਰਚਾਰ ਲਈ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਚੋਣ ਕਮਿਸ਼ਨ ਨੇਤਾਵਾਂ ਦੀਆਂ ਗਤੀਵਿਧੀਆਂ ਅਤੇ ਭਾਸ਼ਣਾਂ ’ਤੇ ਤਿੱਖੀ ਨਜ਼ਰ ਰੱਖੇਗਾ। ਇਸ ਦੌਰਾਨ ਵੀਡੀਓਗ੍ਰਾਫੀ ਵੀ ਹੋਵੇਗੀ।
ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਕਿਉਂ ਕੀਤੀ ਛਾਪੇਮਾਰੀ, ਕੀ ਪੁਲਸ ਕੋਲੋਂ ਇਜਾਜ਼ਤ ਲਈ ਸੀ ? NIA ਟੀਮ 'ਤੇ ਹਮਲੇ ਬਾਰੇ ਬੋਲੀ ਮਮਤਾ ਬੈਨਰਜੀ
ਇਜਾਜ਼ਤ ਤੋਂ ਬਾਅਦ ਹੀ ਹੋਣਗੇ ਨਰਾਤਿਆਂ ਦੌਰਾਨ ਸਾਰੇ ਪ੍ਰੋਗਰਾਮ
ਨਰਾਤਿਆਂ ਦੌਰਾਨ ਸਾਰੇ ਪ੍ਰੋਗਰਾਮ ਚੋਣ ਅਧਿਕਾਰੀ ਦੀ ਇਜਾਜ਼ਤ ਤੋਂ ਬਾਅਦ ਹੀ ਹੋਣਗੇ। ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਵੱਧ ਪੈਸਾ ਦਾਨ ਨਹੀਂ ਕਰ ਸਕੇਗਾ। ਧਾਰਮਿਕ ਸਥਾਨਾਂ ਅਤੇ ਪ੍ਰੋਗਰਾਮਾਂ ਦੌਰਾਨ ਜਨਤਕ ਤੌਰ ’ਤੇ ਸਿਆਸੀ ਵਿਚਾਰਾਂ ਦੇ ਆਦਾਨ-ਪ੍ਰਦਾਨ ’ਤੇ ਵੀ ਪਾਬੰਦੀ ਹੋਵੇਗੀ। ਸਿਆਸੀ ਪਾਰਟੀਆਂ ਖਾਸ ਕਰ ਕੇ ਉਮੀਦਵਾਰਾਂ ਨੂੰ ਧਾਰਮਿਕ ਪ੍ਰੋਗਰਾਮਾਂ ਦਾ ਆਯੋਜਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਉਮੀਦਵਾਰ ਅਜਿਹਾ ਕਰਦਾ ਹੈ, ਤਾਂ ਇਸਦਾ ਖਰਚਾ ਉਮੀਦਵਾਰ ਦੇ ਚੋਣ ਖਰਚੇ ਵਿਚ ਜੋੜਿਆ ਜਾਵੇਗਾ। ਜਾਗਰਣ, ਭੰਡਾਰਾ ਅਤੇ ਹੋਰ ਧਾਰਮਿਕ ਸਮਾਗਮਾਂ ਵਿਚ ਸਿਆਸੀ ਪਾਰਟੀਆਂ ਜਾਂ ਉਮੀਦਵਾਰਾਂ ਦੇ ਬੈਨਰ ਅਤੇ ਪੋਸਟਰ ਨਹੀਂ ਲਗਾਏ ਜਾ ਸਕਣਗੇ, ਜੇਕਰ ਅਜਿਹਾ ਹੋਇਆ ਤਾਂ ਪ੍ਰਬੰਧਕਾਂ ਅਤੇ ਉਮੀਦਵਾਰ ਵਿਰੁੱਧ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ : ਮਾਈਕ੍ਰੋਸਾਫਟ ਨੇ ਜਾਰੀ ਕੀਤੀ ਚਿਤਾਵਨੀ , ਇਨ੍ਹਾਂ ਦੇਸ਼ਾਂ ਦੀਆਂ ਚੋਣਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ ਚੀਨੀ ਹੈਕਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8