ਹੇਮਾ ਮਾਲਿਨੀ 'ਤੇ ਟਿੱਪਣੀ ਕਰਨੀ ਪਈ ਭਾਰੀ, ਚੋਣ ਕਮਿਸ਼ਨ ਨੇ ਸੁਰਜੇਵਾਲਾ ਨੂੰ ਭੇਜਿਆ ਨੋਟਿਸ
Tuesday, Apr 09, 2024 - 06:10 PM (IST)
ਨਵੀਂ ਦਿੱਲੀ (ਭਾਸ਼ਾ)- ਚੋਣ ਕਮਿਸ਼ਨ ਨੇ ਅਦਾਕਾਰਾ ਤੋਂ ਨੇਤਾ ਬਣੀ ਅਤੇ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਖ਼ਿਲਾਫ਼ ਅਪਮਾਨਜਨਕ ਟਿੱਪਣੀ ਲਈ ਮੰਗਲਵਾਰ ਨੂੰ ਕਾਂਗਰਸ ਆਗੂ ਰਣਦੀਪ ਸੁਰਜੇਵਾਲਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਚੋਣ ਬਾਡੀ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣੇ ਨੇਤਾਵਾਂ ਵਲੋਂ ਜਨਤਕ ਚਰਚਾ ਦੌਰਾਨ ਔਰਤਾਂ ਦੇ ਸਨਮਾਨ ਅਤੇ ਮਾਣ ਨੂੰ ਬਣਾਏ ਰੱਖਣ ਦੀ ਸਲਾਹ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਕਰਨ ਲਈ ਚੁੱਕੇ ਗਏ ਕਦਮਾਂ 'ਤੇ ਵੀ ਪ੍ਰਤੀਕਿਰਿਆ ਮੰਗੀ।
ਦੋਹਾਂ ਨੂੰ ਆਪਣਾ-ਆਪਣਾ ਜਵਾਬ ਚੋਣ ਕਮਿਸ਼ਨ ਨੂੰ ਸੌਂਪਣ ਲਈ ਕਿਹਾ ਗਿਆ ਹੈ। ਸੁਰਜੇਵਾਲਾ ਨੂੰ ਜਿੱਥੇ 11 ਅਪ੍ਰੈਲ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ, ਉੱਥੇ ਹੀ ਖੜਗੇ ਨੂੰ ਅਗਲੀ ਸ਼ਾਮ ਤੱਕ ਦਾ ਸਮਾਂ ਦਿੱਤਾ ਗਿਆ ਹੈ। ਸੁਰਜੇਵਾਲਾ ਨੇ ਕਿਹਾ ਕਿ ਬਿਨਾਂ ਤਾਰੀਖ਼ ਵਾਲਾ ਵੀਡੀਓ ਐਡਿਟ ਕੀਤਾ ਹੋਇਆ ਸੀ ਅਤੇ ਉਨ੍ਹਾਂ ਦਾ ਇਰਾਦਾ ਕਦੇ ਵੀ ਭਾਜਪਾ ਸੰਸਦ ਮੈਂਬਰ ਦਾ ਅਪਮਾਨ ਕਰਨ ਦਾ ਨਹੀਂ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e