ਚੋਣ ਜਾਬਤਾ ਦੌਰਾਨ ਮੁਹੱਲਾ ਕਲੀਨਿਕ ਖੋਲ੍ਹਣ ਦੇ ਵਾਅਦੇ ''ਤੇ ਕੇਜਰੀਵਾਲ ਨੂੰ EC ਦਾ ਨੋਟਿਸ

01/30/2020 7:16:29 PM

ਨਵੀਂ ਦਿੱਲੀ — ਦਿੱਲੀ ਵਿਧਾਨ ਸਭਾ ਚੋਣ ਲਈ 6 ਜਨਵਰੀ ਨੂੰ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਅਦਾਲਤ ਪਰੀਸਰ 'ਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਵਾਅਦਾ ਕਰਨ 'ਤੇ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਕਾਰਣ ਦੱਸੋਂ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਕੇਜਰੀਵਾਲ ਤੋਂ 31 ਜਨਵਰੀ ਨੂੰ ਸ਼ਾਮ ਪੰਜ ਵਜੇ ਤਕ ਇਸ ਮਾਮਲੇ 'ਚ ਆਪਣਾ ਪੱਖ ਰੱਖਣ ਨੂੰ ਕਿਹਾ ਹੈ।
ਕਮਿਸ਼ਨਰ ਵੱਲੋਂ ਜਾਰੀ ਨੋਟਿਸ ਮੁਤਾਬਕ ਮਕਰ ਸੰਕ੍ਰਾਂਤੀ ਤੋਂ ਪਹਿਲਾਂ 13 ਜਨਵਰੀ ਨੂੰ ਵਕੀਲਾਂ ਵੱਲੋਂ ਤੀਸ ਹਜ਼ਾਰੀ ਕੋਰਟ 'ਚ ਆਯੋਜਿਤ ਸਮਾਗਮ 'ਚ ਕੇਜਰੀਵਾਲ ਨੇ ਅਦਾਲਤ 'ਚ ਹੀ ਮੁਹੱਲਾ ਕਲੀਨਿਕ ਖੋਲ੍ਹਣ ਦਾ ਵਾਅਦਾ ਕੀਤਾ ਸੀ। ਇਸ ਮਾਮਲੇ 'ਚ ਦਿੱਲੀ ਭਾਜਪਾ ਦੇ ਨੇਤਾ ਨੀਰਜ ਦੀ ਸ਼ਿਕਾਇਤ 'ਤੇ ਨੋਟਿਸ ਲੈਂਦੇ ਹੋਏ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦੀ ਰਿਪੋਰਟ ਦੇ ਆਧਾਰ 'ਤੇ ਕੇਜਰੀਵਾਲ ਤੋਂ ਜਵਾਬ ਤਲਬ ਕੀਤਾ ਹੈ। ਕਮਿਸ਼ਨ ਨੇ ਇਸ ਨੂੰ ਪਹਿਲੀ ਨਜ਼ਰ 'ਚ ਚੋਣ ਜਾਬਤਾ ਦਾ ਉਲੰਘਣ ਦੱਸਦੇ ਹੋਏ ਇਸ ਬਾਰੇ ਆਪਣਾ ਪੱਖ ਰੱਖਣ ਨੂੰ ਕਿਹਾ ਹੈ।


Inder Prajapati

Content Editor

Related News