ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਰਾਹੁਲ ਦੇ ਬੈਗ ਦੀ ਕੀਤੀ ਜਾਂਚ, ਹੈਲੀਕਾਪਟਰ ਦੀ ਵੀ ਲਈ ਤਲਾਸ਼ੀ

Saturday, Nov 16, 2024 - 05:19 PM (IST)

ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਰਾਹੁਲ ਦੇ ਬੈਗ ਦੀ ਕੀਤੀ ਜਾਂਚ, ਹੈਲੀਕਾਪਟਰ ਦੀ ਵੀ ਲਈ ਤਲਾਸ਼ੀ

ਨਵੀਂ ਦਿੱਲੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਸ਼ਨੀਵਾਰ ਨੂੰ ਚੋਣ ਕਮਿਸ਼ਨ ਦੇ ਅਧਿਕਾਰੀਆਂ ਵਲੋਂ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬੈਗ ਦੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਇਕ ਨਵਾਂ ਸਿਆਸੀ ਵਿਵਾਦ ਖੜ੍ਹਾ ਹੋ ਗਿਆ। ਇਹ ਘਟਨਾ ਉਦੋਂ ਵਾਪਰੀ ਜਦੋਂ ਰਾਹੁਲ ਗਾਂਧੀ ਮਹਾਰਾਸ਼ਟਰ ਅਤੇ ਝਾਰਖੰਡ ਵਿਚ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਜਾ ਰਹੇ ਸਨ।

ਹੈਲੀਕਾਪਟਰ ਦੀ ਤਲਾਸ਼ੀ: ਕੀ ਹੈ ਪੂਰਾ ਮਾਮਲਾ?
ਚੈਕਿੰਗ ਦੌਰਾਨ ਅਧਿਕਾਰੀਆਂ ਦਾ ਇਕ ਗਰੁੱਪ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲੈਂਦਾ ਦੇਖਿਆ ਗਿਆ। ਇਸ ਦੌਰਾਨ ਰਾਹੁਲ ਗਾਂਧੀ ਹੈਲੀਕਾਪਟਰ ਦੇ ਕੋਲ ਖੜ੍ਹੇ ਸਨ ਪਰ ਉਨ੍ਹਾਂ ਨੇ ਅਧਿਕਾਰੀਆਂ ਦੀ ਜਾਂਚ ਦੌਰਾਨ ਹੋਰ ਪਾਰਟੀ ਦੇ ਹੋਰ ਆਗੂਆਂ ਨਾਲ ਮੁਲਾਕਾਤ ਕੀਤੀ। ਇਹ ਘਟਨਾ ਉਨ੍ਹਾਂ ਦੇ ਹੈਲੀਕਾਪਟਰ ਨੂੰ ਕਥਿਤ ਤੌਰ 'ਤੇ ਝਾਰਖੰਡ 'ਚ ਰੋਕੇ ਜਾਣ ਤੋਂ ਇਕ ਦਿਨ ਬਾਅਦ ਵਾਪਰੀ।

ਕਾਂਗਰਸ ਦਾ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰਨ ਦਾ ਦੋਸ਼ 
ਕਾਂਗਰਸ ਨੇ ਇਸ ਘਟਨਾ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ ਚੋਣ ਮੁਹਿੰਮ 'ਚ ਬਰਾਬਰੀ ਦਾ ਮਾਹੌਲ ਯਕੀਨੀ ਬਣਾਉਣ ਲਈ ਕਮਿਸ਼ਨ ਨੂੰ ਤੁਰੰਤ ਦਖਲ ਦੇਣਾ ਚਾਹੀਦਾ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਦੋਸ਼ ਲਾਇਆ ਕਿ ਰਾਹੁਲ ਗਾਂਧੀ ਦੇ ਹੈਲੀਕਾਪਟਰ ਨੂੰ ਕੁਝ ਪਾਬੰਦੀਆਂ ਕਾਰਨ ਉੱਡਣ ਨਹੀਂ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਦੀਆਂ ਕਈ ਮੀਟਿੰਗਾਂ ਰੱਦ ਜਾਂ ਦੇਰੀ ਨਾਲ ਹੋਈਆਂ।


author

Tanu

Content Editor

Related News