ਅਹਿਮ ਖ਼ਬਰ: AAP ਬਣੀ ਕੌਮੀ ਪਾਰਟੀ, ਤ੍ਰਿਣਮੂਲ ਕਾਂਗਰਸ ਸਣੇ ਇਨ੍ਹਾਂ ਪਾਰਟੀਆਂ ਤੋਂ ਖੋਹਿਆ ਗਿਆ ਦਰਜਾ

Tuesday, Apr 11, 2023 - 03:21 AM (IST)

ਨੈਸ਼ਨਲ ਡੈਸਕ: ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 3 ਪਾਰਟੀਆਂ ਤੋਂ ਕੌਮੀ ਪਾਰਟੀ ਦਾ ਦਰਜਾ ਖੋਹਿਆ ਗਿਆ ਹੈ। 

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪੱਤਰ ਮੁਤਾਬਕ ਆਮ ਆਦਮੀ ਪਾਰਟੀ ਵੱਲੋਂ ਦਿੱਲੀ, ਪੰਜਾਬ ਅਤੇ ਗੋਆ ਦੀਆਂ ਵਿਧਾਨ ਸਭਾ ਚੋਣਾਂ ਵਿਚ ਕੀਤੇ ਪ੍ਰਦਰਸ਼ਨ ਦੇ ਅਧਾਰ 'ਤੇ ਇਸ ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਦਾ ਚੋਣ ਨਿਸ਼ਾਨ 'ਝਾੜੂ' ਵੀ ਰਾਖਵਾਂ ਕਰ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦੇ ਗੀਤ 'ਮੇਰਾ ਨਾਂ' ਨੇ ਸਥਾਪਿਤ ਕੀਤਾ ਕੀਰਤੀਮਾਨ, ਬਰਨਾ ਬੁਆਏ ਦੇ ਨਾਂ ਜੁੜਿਆ ਇਹ ਰਿਕਾਰਡ

ਤ੍ਰਿਣਮੂਲ ਕਾਂਗਰਸ, CPI ਤੇ NCP ਤੋਂ ਖੋਹਿਆ ਕੌਮੀ ਪਾਰਟੀ ਦਾ ਦਰਜਾ

2024 ਦੀਆਂ ਚੋਣਾਂ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ, CPI ਤੇ  NCP ਨੂੰ ਵੱਡਾ ਝਟਕਾ ਲੱਗਾ ਹੈ। ਚੋਣ ਕਮਿਸ਼ਨ ਵੱਲੋਂ ਇਨ੍ਹਾਂ ਦੋਹਾਂ ਪਾਰਟੀਆਂ ਤੋਂ ਕੌਮੀ ਪਾਰਟੀ ਦਾ ਦਰਜਾ ਖੋਹ ਲਿਆ ਗਿਆ ਹੈ। ਚੋਣ ਕਮਿਸ਼ਨ ਵੱਲੋਂ ਕਈ ਸੂਬਿਆਂ ਦੀਆਂ ਪਾਰਟੀਆਂ ਦੀ ਦਰਜਿਆਂ ਨੂੰ ਲੈ ਕੇ ਵੀ ਫ਼ੈਸਲੇ ਲਏ ਗਏ ਹਨ। NCP ਨੂੰ ਨਾਗਾਲੈਂਡ ਤੇ AITC ਨੂੰ ਮੇਘਾਲਿਆ ਦੀਆਂ ਸੂਬਾ ਪਾਰਟੀਆਂ ਦਾ ਦਰਜਾ ਦੇ ਦਿੱਤਾ ਗਿਆ ਹੈ। ਉੱਧਰ, ਤ੍ਰਿਣਮੂਲ ਕਾਂਗਰਸ ਵੱਲੋਂ ਇਸ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਕਾਨੂੰਨੀ ਰਸਤੇ ਲੱਭੇ ਜਾ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News