ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੁੰਬਈ ਪਹੁੰਚੇ ਰਾਜੀਵ ਕੁਮਾਰ

Friday, Sep 27, 2024 - 12:19 PM (IST)

ਮੁੰਬਈ (ਭਾਸ਼ਾ)- ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਅਗਵਾਈ 'ਚ ਭਾਰਤ ਚੋਣ ਕਮਿਸ਼ਨ ਦੀ ਇਕ ਟੀਮ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀਆਂ ਸਮੀਖਿਆ ਲਈ 2 ਦਿਨਾ ਦੌਰੇ 'ਤੇ ਵੀਰਵਾਰ ਨੂੰ ਮੁੰਬਈ ਪਹੁੰਚੀ। ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਦੇ ਨਾਲ-ਨਾਲ ਹੋਰ ਸੀਨੀਅਰ ਅਧਿਕਾਰੀਆਂ ਨਾਲ ਕੁਮਾਰ ਦੇਰ ਸ਼ਾਮ ਇੱਥੇ ਪਹੁੰਚੇ। 

ਇਕ ਬਿਆਨ 'ਚ ਕਿਹਾ ਗਿਆ ਹੈ ਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਕਮਿਸ਼ਨ ਰਾਜਨੀਤਕ ਦਲਾਂ ਦੇ ਪ੍ਰਤੀਨਿਧੀਆਂ, ਇਨਫੋਰਸਮੈਂਟ ਏਜੰਸੀਆਂ, ਕੇਂਦਰੀ ਨੀਮ ਫ਼ੌਜੀ ਫ਼ੋਰਸਾਂ ਦੇ ਨੋਡਲ ਅਧਿਕਾਰੀਆਂ, ਵਿਸ਼ੇਸ਼ ਪੁਲਸ ਨੋਡਲ ਅਧਿਕਾਰੀਆਂ, ਮੁੱਖ ਚੋਣ ਅਧਿਕਾਰੀ, ਰਾਜ ਦੇ ਮੁੱਖ ਸਕੱਤਰ, ਪੁਲਸ ਡਾਇਰੈਕਟਰ ਜਨਰਲ (ਡੀਜੀਪੀ), ਪ੍ਰਸ਼ਾਸਨਿਕ ਸਕੱਤਰਾਂ ਅਤੇ ਸੀਨੀਅਰ ਪੁਲਸ ਕਰਮੀਆਂ ਨਾਲ ਮੁਲਾਕਾਤ ਕਰੇਗਾ। ਇਸ 'ਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਜ਼ਿਲ੍ਹਾ ਅਧਿਕਾਰੀਆਂ ਅਤੇ ਪੁਲਸ ਕਮਿਸ਼ਨਰਾਂ ਨਾਲ ਵੀ ਮੁਲਾਕਾਤ ਕਰੇਗਾ। ਬਿਆਨ 'ਚ ਕਿਹਾ ਗਿਆ ਕਿ ਚੋਣ ਕਮਿਸ਼ਨ ਦਿੱਲੀ ਰਵਾਨਾ ਹੋਣ ਤੋਂ ਪਹਿਲੇ ਸ਼ਨੀਵਾਰ ਸ਼ਾਮ ਨੂੰ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰੇਗਾ। ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ ਨਵੰਬਰ ਦੇ ਅੰਤਿਮ ਹਫ਼ਤੇ 'ਚ ਖ਼ਤਮ ਹੋ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News