ਚੋਣ ਕਮਿਸ਼ਨ ਦੀ ਚਿਤਾਵਨੀ, ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹੋਵੇ ਨਹੀਂ ਤਾਂ ਰੈਲੀਆਂ ’ਤੇ ਲੱਗੇਗੀ ਪਾਬੰਦੀ

Sunday, Apr 11, 2021 - 11:24 AM (IST)

ਚੋਣ ਕਮਿਸ਼ਨ ਦੀ ਚਿਤਾਵਨੀ, ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹੋਵੇ ਨਹੀਂ ਤਾਂ ਰੈਲੀਆਂ ’ਤੇ ਲੱਗੇਗੀ ਪਾਬੰਦੀ

ਨਵੀਂ ਦਿੱਲੀ– ਕੋਰੋਨਾ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਦਰਮਿਆਨ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਸਟਾਰ ਪ੍ਰਚਾਰਕਾਂ ਨੂੰ ਮਾਸਕ ਲਾਏ ਬਿਨਾਂ ਪ੍ਰਚਾਰ ਕਰਨ ਦੇ ਮਾਮਲਿਆਂ ਦੇ ਉੱਠਣ ’ਤੇ ਚਿਤਾਵਨੀ ਦਿੱਤੀ ਹੈ ਕਿ ਜੇ ਚੋਣ ਕਮਿਸ਼ਨ ਪਿਛਲੇ ਸਾਲ ਜਾਰੀ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਰੈਲੀਆਂ ’ਤੇ ਪਾਬੰਦੀ ਲਾਉਣ ਤੋਂ  ਝਿਜਕ ਨਹੀਂ ਵਿਖਾਈ ਜਾਵੇਗੀ। 

ਇਹ ਵੀ ਪੜ੍ਹੋ– BSNL ਗਾਹਕਾਂ ਲਈ ਖ਼ੁਸ਼ਖ਼ਬਰੀ! ਇਸ ਪਲਾਨ ’ਚ 90 ਦਿਨਾਂ ਲਈ ਮਿਲੇਗਾ ਅਨਲਿਮਟਿਡ ਡਾਟਾ

ਸਭ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਲਿਖੀ ਚਿੱਠੀ ਵਿਚ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਪਿਛਲੇ ਕੁਝ ਹਫਤਿਆਂ ਤੋਂ ਕੋਵਿਡ-19 ਦੇ ਮਾਮਲੇ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਕਮਿਸ਼ਨ ਦੇ ਧਿਆਨ ਵਿਚ ਇਹ ਗੱਲ ਆਈ ਹੈ ਕਿ ਚੋਣ ਰੈਲੀਆਂ ਵਿਚ ਆਗੂਆਂ ਵਲੋਂ ਮਾਸਕ ਨਹੀਂ ਪਹਿਨਿਆ ਜਾਂਦਾ। ਇਸ ਦੇ ਨਾਲ ਹੀ ਸਾਮਾਜਿਕ ਦੂਰੀ ਰੱਖਣ ਵਰਗੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਵੀ ਪਾਲਣਾ ਨਹੀਂ ਕੀਤੀ ਜਾਂਦੀ। 

ਇਹ ਵੀ ਪੜ੍ਹੋ– ਐਪਲ ਤੇ ਸੈਮਸੰਗ ਨੂੰ ਟੱਕਰ ਦੇਣ ਲਈ ਨੋਕੀਆ ਨੇ ਲਾਂਚ ਕੀਤਾ ਨਵਾਂ 5ਜੀ ਸਮਾਰਟਫੋਨ

ਚਿੱਠੀ ਵਿਚ ਸਟਾਰ ਪ੍ਰਚਾਰਕਾਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਜਾਂ ਉਮੀਦਵਾਰਾਂ ਨੂੰ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਨਾ ਕਰਨ ਦੇ ਮਾਮਲਿਆਂ ਵੱਲ ਇਸ਼ਾਰਾ ਕੀਤਾ ਗਿਆ ਹੈ। ਚਿੱਠੀ ਵਿਚ ਕਿਹਾ ਗਿਆ ਹੈ ਕਿ ਸਟੇਜਾਂ ’ਤੇ ਪ੍ਰਚਾਰ ਕਰਦੇ ਸਮੇਂ ਆਗੂਆਂ ਵਲੋਂ ਮਾਸਕ ਪਹਿਨਣਾ ਜ਼ਰੂਰੀ ਹੈ। ਇੰਝ ਨਾ ਕਰ ਕੇ ਆਗੂ ਹੋਰਨਾ ਲੋਕਾਂ ਨੂੰ ਵੀ ਇਨਫੈਕਸ਼ਨ ਦੇ ਗੰਭੀਰ ਖਤਰੇ ਵਿਚ ਪਾ ਰਹੇ ਹਨ। ਚੋਣ ਕਮਿਸ਼ਨ ਮੁਤਾਬਕ ਉਲੰਘਣਾ ਕਰਨ ਵਾਲੇ ਉਮੀਦਵਾਰਾਂ, ਸਟਾਰ ਪ੍ਰਚਾਰਕਾਂ ਅਤੇ ਸਿਆਸੀ ਆਗੂਆਂ ਦੇ ਜਲਸਿਆਂ ’ਤੇ ਬਿਨਾਂ ਕਿਸੇ ਪੇਸ਼ਗੀ ਸੂਚਨਾ ’ਤੇ ਪਾਬੰਦੀ ਲਾਉਣ ਤੋਂ ਝਿਜਕ ਨਹੀਂ ਵਿਖਾਈ ਜਾਵੇਗੀ। 


author

Rakesh

Content Editor

Related News