ਲੋਕ ਸਭਾ ਚੋਣਾਂ ਤੋਂ ਪਹਿਲਾਂ ਜਾਗਰੂਕਤਾ ਫੈਲਾਉਣ ਲਈ ਬੈਂਕਾਂ, ਡਾਕਘਰਾਂ ਦੀ ਮਦਦ ਲਵੇਗਾ ਚੋਣ ਕਮਿਸ਼ਨ
Monday, Feb 26, 2024 - 04:58 PM (IST)

ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਆਗਾਮੀ ਲੋਕ ਸਭਾ ਚੋਣਾਂ 'ਚ ਵੋਟ ਫ਼ੀਸਦੀ ਵਧਾਉਣ ਦੇ ਆਪਣੇ ਯਤਨਾਂ ਦੇ ਤਹਿਤ ਵੋਟਰਾਂ 'ਚ ਜਾਗਰੂਕਤਾ ਫੈਲਾਉਣ ਲਈ ਸੋਮਵਾਰ ਨੂੰ ਬੈਂਕਾਂ ਅਤੇ ਡਾਕਘਰਾਂ ਨੂੰ ਜੋੜਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕਮਿਸ਼ਨ ਨੇ ਅਕਸਰ ਸ਼ਹਿਰੀ ਆਬਾਦੀ ਅਤੇ ਨੌਜਵਾਨਾਂ ਦੀ ਉਦਾਸੀਨਤਾ 'ਤੇ ਚਿੰਤਾ ਜ਼ਾਹਰ ਕੀਤੀ ਹੈ ਕਿਉਂਕਿ ਪਿਛਲੀਆਂ ਚੋਣਾਂ ਵਿਚ ਬਹੁਤ ਸਾਰੇ ਰਜਿਸਟਰਡ ਵੋਟਰ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ 'ਤੇ ਨਹੀਂ ਗਏ ਸਨ। ਪਿਛਲੀਆਂ ਲੋਕ ਸਭਾ ਚੋਣਾਂ ਵਿਚ 91 ਕਰੋੜ ਵੋਟਰਾਂ 'ਚੋਂ 30 ਕਰੋੜ ਤੋਂ ਵੱਧ ਨੇ ਵੋਟ ਨਹੀਂ ਪਾਈ ਸੀ।
ਇਹ ਵੀ ਪੜ੍ਹੋ- ਅਵਾਰਾ ਕੁੱਤਿਆਂ ਦੇ ਹਮਲੇ 'ਚ ਜਾਨ ਗੁਆਉਣ ਵਾਲੀ ਬੱਚੀ ਦੇ ਪਰਿਵਾਰ ਨੂੰ ਮਿਲੇ CM ਕੇਜਰੀਵਾਲ, ਮਦਦ ਦਾ ਦਿੱਤਾ ਭਰੋਸਾ
ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਤੱਕ ਪਹੁੰਚਣ ਅਤੇ ਉਨ੍ਹਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਯਤਨਾਂ ਨੂੰ ਤੇਜ਼ ਕਰਨ ਲਈ ਦੋ ਪ੍ਰਮੁੱਖ ਸੰਸਥਾਵਾਂ - ਇੰਡੀਅਨ ਬੈਂਕਸ ਐਸੋਸੀਏਸ਼ਨ (ਆਈ. ਬੀ. ਏ) ਅਤੇ ਡਾਕ ਵਿਭਾਗ (ਡੀ. ਓ. ਪੀ) ਨਾਲ ਇਕ ਸਮਝੌਤਾ ਪੱਤਰ (MoU) 'ਤੇ ਹਸਤਾਖਰ ਕੀਤੇ ਹਨ। ਕਮਿਸ਼ਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਦੇਸ਼ 'ਚ ਚੋਣ ਜਾਗਰੂਕਤਾ ਵਧਾਉਣ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਣਾ ਹੈ। ਚੋਣ ਕਮਿਸ਼ਨ ਨੇ ਹਾਲ ਹੀ ਵਿਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਅਕ ਪਾਠਕ੍ਰਮ ਵਿਚ ਚੋਣ ਸਾਖਰਤਾ ਨੂੰ ਰਸਮੀ ਤੌਰ 'ਤੇ ਸ਼ਾਮਲ ਕਰਨ ਲਈ ਸਿੱਖਿਆ ਮੰਤਰਾਲੇ ਨਾਲ ਇਕ ਸਮਝੌਤੇ 'ਤੇ ਹਸਤਾਖਰ ਕੀਤੇ ਸਨ।
ਇਹ ਵੀ ਪੜ੍ਹੋ- ਸਾਬਕਾ MLA ਕਤਲ ਮਾਮਲਾ; ਪਰਿਵਾਰ ਵਲੋਂ ਪੋਸਟਮਾਰਟਮ ਤੋਂ ਇਨਕਾਰ, ਪੁੱਤ ਬੋਲਿਆ- ਕਈ ਵਾਰ ਮੰਗੀ ਸੀ ਸੁਰੱਖਿਆ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8