ਚੋਣ ਕਮਿਸ਼ਨ ਕੱਲ੍ਹ ਜਾਵੇਗਾ ਜੰਮੂ ਕਸ਼ਮੀਰ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗਾ ਜਾਇਜ਼ਾ

Wednesday, Aug 07, 2024 - 02:26 PM (IST)

ਸ਼੍ਰੀਨਗਰ- ਜੰਮੂ ਕਸ਼ਮੀਰ 'ਚ ਭਵਿੱਖ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਵੀਰਵਾਰ ਯਾਨੀ 8 ਅਗਸਤ ਨੂੰ ਚੋਣ ਕਮਿਸ਼ਨ ਦੀ ਟੀਮ ਕਸ਼ਮੀਰ ਪਹੁੰਚੇਗੀ। ਆਪਣੇ ਦੌਰੇ ਦੇ ਪਹਿਲੇ ਦਿਨ ਕਮਿਸ਼ਨ ਦੇ ਮੈਂਬਰ ਜੰਮੂ ਕਸ਼ਮੀਰ ਦੇ ਸਾਰੇ ਮੁੱਖ ਰਾਜਨੀਤਕ ਦਲਾਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕਰ ਕੇ ਵਿਧਾਨ ਸਭਾ ਚੋਣਾਂ ਦੇ ਸੰਦਰਭ 'ਚ ਉਨ੍ਹਾਂ ਦੀ ਰਾਏ ਲੈਣਗੇ। ਇਸ ਮਹੱਤਵਪੂਰਨ ਦੌਰੇ ਤੋਂ ਬਾਅਦ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੂਰੀ ਸਥਿਤੀ ਵੀ ਸਾਫ਼ ਹੋ ਜਾਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਅਗਵਾਈ 'ਚ ਕਮਿਸ਼ਨ 8 ਤੋਂ 10 ਅਗਸਤ ਤੱਕ ਜੰਮੂ ਕਸ਼ਮੀਰ ਦੇ ਦੌਰੇ 'ਤੇ ਰਹੇਗਾ। ਮੁੱਖ ਚੋਣ ਕਮਿਸ਼ਨਰ ਨਾਲ ਦੋਵੇਂ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਐੱਸ.ਐੱਸ. ਸੰਧੂ ਵੀ ਆ ਰਹੇ ਹਨ।

ਜੰਮੂ  ਕਸ਼ਮੀਰ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਮੰਗਲਵਾਰ ਨੂੰ ਸਾਰੇ ਰਾਜਨੀਤਕ ਦਲਾਂ ਨੂੰ ਚਿੱਠੀ ਲਿਖ ਕੇ ਚੋਣ ਕਮਿਸ਼ਨ ਨਾਲ ਬੈਠਕ ਲਈ ਸੱਦਾ ਦਿੱਤਾ ਹੈ। ਹਰੇਕ ਰਾਜਨੀਤਕ ਦਲ ਨੂੰ ਕਮਿਸ਼ਨ ਨਾਲ ਮੁਲਾਕਾਤ ਲਈ ਵੱਖ-ਵੱਖ ਸਮਾਂ ਦਿੱਤਾ ਗਿਆ ਹੈ। ਜੰਮੂ ਕਸ਼ਮੀਰ ਦੇ ਤਿੰਨ ਦਿਨਾਂ ਦੌਰੇ ਦੌਰਾਨ ਚੋਣ ਕਮਿਸ਼ਨ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲਸ ਮੁਖੀਆਂ ਨਾਲ ਬੈਠਕ ਕਰ ਕੇ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਵੇਗੀ। ਪੁਲਸ ਡਾਇਰੈਕਟਰ ਜਨਰਲ ਅਤੇ ਮੁੱਖ ਸਕੱਤਰ ਨਾਲ ਵੀ ਮੁਲਾਕਾਤ ਕਰੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News